Raised the name of Indiaਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਹੱਕ ਵਿੱਚ ਵੋਟਾਂ ਮੰਗਣ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਪ ਚੋਣ ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਲਈ ਵੋਟ ਹੋਵੇਗੀ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ’ਤੇ ਵੀ ਤਿੱਖੇ ਹਮਲੇ ਕੀਤੇ।
ਕੈਪਟਨ ਨੇ ਕਿਹਾ ਕਿ ਮੋਦੀ ਦੇ ਕੰਮ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਂ ਬਹੁਤ ਉਚਾ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਦੂਜੇ ਦੇਸ਼ਾਂ ਵਿਚ ਬਹੁਤ ਜ਼ਿਆਦਾ ਮਾਣ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਤੌਰ ’ਤੇ ਵੀ ਭਾਰਤ ਦੇ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨੇ ਦੇਸ਼ ਨੂੰ ਮਜ਼ਬੂਤ ਕੀਤਾ ਹੈ।Raised the name of India
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2023) Today Hukumnana Darbar Sahib JI
ਉਨ੍ਹਾਂ ਮੁਲਜ਼ਮ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਉਹ ਬੋਲਣ ਤੋਂ ਪਹਿਲਾਂ ਸੋਚ ਲੈਣ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਬਹੁਤ ਦੇਰ ਨਾਲ ਕੀਤਾ ਹੈ ਅਤੇ ਉਸ ਨੂੰ ਬਹੁਤ ਪਹਿਲਾਂ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ।Raised the name of India
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।