ਨਿਊਯਾਰਕ ’ਚ ਵਿਰੋਧ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਾਈਵ ਆਏ ਰਾਜਾ ਵੜਿੰਗ

Date:

Raja Waring came liveਨਿਊਯਾਰਕ ਦੇ ਸ਼ਹਿਰ ਮੈਨਹਟਨ ਵਿਚ ਹੋਏ ਵਿਰੋਧ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਰਾਜਾ ਵੜਿੰਗ ਨੇ ਆਖਿਆ ਹੈ ਕਿ ਨਾ ਤਾਂ ਉਹ ਭੱਜੇ ਹਨ ਅਤੇ ਨਾ ਹੀ ਭੱਜਣ ਵਾਲਿਆਂ ਵਿਚੋਂ ਹਨ। ਵੜਿੰਗ ਨੇ ਕਿਹਾ ਕਿ ਉਹ ਅੱਜ ਵੀ ਖਾਲਿਸਤਾਨ ਦੇ ਵਿਰੋਧ ਵਿਚ ਹਨ ਅਤੇ ਕੱਲ੍ਹ ਵੀ ਰਹਿਣਗੇ। ਨਾ ਤਾਂ ਖਾਲਿਸਤਾਨ ਬਣਨਾ ਹੈ ਤੇ ਨਾ ਹੀ ਅਸੀਂ ਬਣਨ ਦੇਣਾ ਹੈ ਕਿਉਂਕਿ ਖਾਲਿਸਤਾਨ ਦਾ ਕੋਈ ਰੋਡ ਮੈਪ ਹੀ ਨਹੀਂ ਹੈ। ਅਸੀਂ ਹਿੰਦਸੁਤਾਨੀ ਹਾਂ ਅਤੇ ਹਿੰਦੁਸਤਾਨ ਦੀ ਹਿਫਾਜ਼ਤ ਕਰਦੇ ਰਹਾਂਗੇ। Raja Waring came live

also read :- ਵਜ਼ੀਫਾ ਘਪਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, ਇਨ੍ਹਾਂ ਦੋ ਅਧਿਕਾਰੀਆਂ ‘ਤੇ ਲਿਆ ਸਖ਼ਤ ਐਕਸ਼ਨ

ਵੜਿੰਗ ਨੇ ਵਿਰੋਧ ਕਰਨ ਵਾਲੇ ਵਿਅਕਤੀ ਬਾਰੇ ਕਿਹਾ ਕਿ ਅਜਿਹੇ ਵਿਅਕਤੀ ਨਾ ਤਾਂ ਆਪਣੇ ਦੇਸ਼ ਨੂੰ ਪਿਆਰ ਕਰਦੇ ਹਨ ਤੇ ਨਾ ਹੀ ਸਿੱਖਾਂ ਨੂੰ ਪਿਆਰ ਕਰਦੇ ਹਨ। ਇਹੋ ਜਿਹੇ ਲੋਕਾਂ ਦਾ ਕਿਸੇ ਨਾਲ ਕੋਈ ਵਾਸਤਾ ਨਹੀਂ ਹੁੰਦਾ। ਇਹ ਲੋਕ ਪੈਸੇ ਦੇ ਕੇ ਲਿਆਂਦੇ ਗਏ ਹੁੰਦੇ ਹਨ। ਇਹ ਦਿਹਾੜੀ ’ਤੇ ਲਿਆਂਦੇ ਗਏ ਲੋਕ ਆਪਣਾ ਕੰਮ ਕਰਦੇ ਹਨ ਤੇ ਰੌਲਾ ਪਾ ਕੇ ਚਲੇ ਜਾਂਦੇ ਹਨ। ਉਕਤ ਵਿਅਕਤੀ ਝੂਠੇ ਦੋਸ਼ ਲਗਾ ਰਿਹਾ ਹੈ ਕਿ ਰਾਜਾ ਵੜਿੰਗ ਭੱਜ ਗਿਆ ਰੈੱਡ ਲਾਈਟ ਜੰਪ ਕਰ ਦਿੱਤੀ ਪਰ ਅਮਰੀਕਾ ਵਰਗੇ ਮੁਲਕ ਵਿਚ ਰੈੱਡ ਲਾਈਟ ਜੰਪ ਨਹੀਂ ਕੀਤੀ ਜਾ ਸਕਦੀ। ਇਹ ਲੋਕ ਹਿੰਦੁਸਤਾਨ ਦੀ ਧਰਤੀ ’ਤੇ ਤਾਂ ਜਾ ਨਹੀਂ ਸਕਦੇ ਇਸ ਲਈ ਇਥੇ ਹੀ ਮਾਹੌਲ ਖ਼ਰਾਬ ਕਰ ਰਹੇ ਹਨ। ਨਾ ਤਾਂ ਉਹ ਭੱਜਿਆ ਹੈ ਤੇ ਨਾ ਹੀ ਭੱਜਣ ਵਾਲਿਆਂ ਵਿੱਚੋਂ ਹੈ। Raja Waring came live

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...