ਰਾਜਾ ਵੜਿੰਗ ਨੇ ਭਰੇ ਨਾਮਜ਼ਦਗੀ ਪੱਤਰ, ਸਿੱਧੂ ਮੂਸੇਵਾਲਾ ਨੂੰ ਲੈ ਕੇ ਆਖੀ ਵੱਡੀ ਗੱਲ

Raja Waring filled nomination papers

Raja Waring filled nomination papers

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਧਰਮ ਪਤਨੀ ਅੰਮ੍ਰਿਤਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਹੋਰ ਮੌਜੂਦ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਲੁਧਿਆਣਾ ਦੇ ਲੋਕਾਂ ਨੇ ਮੈਨੂੰ ਲੋਕ ਸਭਾ ‘ਚ ਜਾਣ ਦਾ ਮੌਕਾ ਦਿੱਤਾ ਤਾਂ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਅਤੇ ਪੰਜਾਬ ‘ਚ ਦਹਿਸ਼ਤ ਮਚਾਉਣ ਵਾਲੇ ਗੈਂਗਸਟਰਾਂ ਨੂੰ ਅਸੀਂ ਆਰਾਮ ਨਾਲ ਨਹੀਂ ਬੈਠਣ ਦੇਵਾਂਗੇ।Raja Waring filled nomination papers

also read :- ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ

ਇਨ੍ਹਾਂ ਗੈਂਗਸਟਰਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਸਾਡਾ ਭਰਾ ਸੀ ਅਤੇ ਉਸ ਨੂੰ ਮੈਂ ਇਨਸਾਫ਼ ਜ਼ਰੂਰ ਦੁਆ ਕੇ ਰਹਾਂਗਾ। ਬੈਂਸ ਭਰਾਵਾਂ ਦੇ ਪਾਰਟੀ ‘ਚ ਆਉਣ ‘ਤੇ ਵੀ ਰਾਜਾ ਵੜਿੰਗ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ।Raja Waring filled nomination papers

[wpadcenter_ad id='4448' align='none']