Friday, December 27, 2024

ਡੋਲੀ ਵਾਲੀ ਕਾਰ ਨਾਲ ਭਿਆਨਕ ਹਾਦਸਾ, ਲਾੜੀ ਦੀ ਮੌਤ, ਲਾੜਾ ਗੰਭੀਰ ਜ਼ਖਮੀ, ਘਰ ਤੋਂ 15 KM ਦੂਰ ਵਾਪਰਿਆ ਹਾਦਸਾ

Date:

Rajasthan Road Accident

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਇਕ ਸੜਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ 15 ਕਿਲੋਮੀਟਰ ਪਹਿਲਾਂ ਵਾਪਰਿਆ। ਇਸ ਹਾਦਸੇ ‘ਚ ਲਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਾੜਾ ਗੰਭੀਰ ਜ਼ਖਮੀ ਹੋ ਗਿਆ।

ਸੀਕਰ ਦੇ ਲਕਸ਼ਮਣਗੜ੍ਹ ਇਲਾਕੇ ਦੇ ਬਾਟੜਾਨਾਊ ਪਿੰਡ ਦੇ ਰਘੁਵੀਰ ਜਾਟ ਦੇ ਘਰ ਬੁੱਧਵਾਰ ਸਵੇਰੇ ਖੁਸ਼ੀ ਦਾ ਮਾਹੌਲ ਸੀ। ਉਸ ਦਾ ਪੁੱਤਰ ਨਰਿੰਦਰ ਦੁਲਹਨ ਲੈ ਕੇ ਆ ਰਿਹਾ ਸੀ।

ਘਰ ਦੀਆਂ ਔਰਤਾਂ ਲਾੜਾ-ਲਾੜੀ ਦੇ ਸਵਾਗਤ ਲਈ ਤਿਆਰ ਸਨ। ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਕੁਝ ਪਲਾਂ ਲਈ ਹੀ ਰਹੇਗੀ ਅਤੇ ਉਨ੍ਹਾਂ ਨੂੰ ਉਮਰ ਭਰ ਦਾ ਦੁੱਖ ਮਿਲਣ ਵਾਲਾ ਹੈ। ਜਲਦੀ ਹੀ ਬਰਾਤ ਪਹੁੰਚਣ ਦੀ ਖ਼ਬਰ ਸੀ। ਦੁਲਹਨ ਦੇ ਸਵਾਗਤ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਸਨ। ਪਰ ਅਗਲੇ ਹੀ ਪਲ ਖ਼ਬਰ ਮਿਲੀ ਕਿ ਸਭ ਕੁਝ ਖਤਮ ਹੋ ਗਿਆ।

READ ALSO:ਦਰਜ਼ੀ ਨੂੰ ਵਰਦੀ ਦੀ ਸਿਲਾਈ ਮੰਗਣੀ ਪਈ ਮਹਿੰਗੀ: ਪੰਜਾਬ ਪੁਲਿਸ ਮੁਲਾਜ਼ਮਾਂ ‘ਨੇ ਦਰਜ਼ੀ ਤੇ ਕੀਤਾ ਅਫੀਮ ਤਸਕਰੀ ਦਾ ਮਾਮਲਾ ਦਰਜ

ਪਿੰਡ ਤੋਂ ਸਿਰਫ਼ 15 ਕਿਲੋਮੀਟਰ ਦੂਰ ਲਾੜੇ ਨਰਿੰਦਰ ਅਤੇ ਉਸ ਦੀ ਨਵ-ਵਿਆਹੀ ਦੁਲਹਨ ਖੁਸ਼ਬੂ ਉਰਫ਼ ਰੇਖਾ ਦੀ ਕਾਰ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਲਾੜੀ ਖੁਸ਼ਬੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਲਾੜਾ ਨਰਿੰਦਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਖਬਰ ਜਦੋਂ ਲਾੜੀ ਦੇ ਪਿੰਡ ਤਾਜੀਆ ਖੇੜਾ ਪਹੁੰਚੀ ਤਾਂ ਉਥੇ ਹਫੜਾ-ਦਫੜੀ ਮਚ ਗਈ। ਜਿਸ ਨੂੰ ਉਨ੍ਹਾਂ ਨੇ ਖੁਸ਼ੀ-ਖੁਸ਼ੀ ਕੁਝ ਘੰਟੇ ਪਹਿਲਾਂ ਹੀ ਤੋਰਿਆ ਸੀ, ਉਹ ਹੁਣ ਜ਼ਿੰਦਾ ਨਹੀਂ ਸੀ।

Rajasthan Road Accident

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...