ਰਾਜਸਥਾਨ ਦੇ ਸੁਭਾਸ਼ ਸੇਹੂ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ ,AGTF ‘ਤੇ ਮੋਹਾਲੀ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ

ਰਾਜਸਥਾਨ ਦੇ ਸੁਭਾਸ਼ ਸੇਹੂ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ ,AGTF ‘ਤੇ ਮੋਹਾਲੀ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ

Rajasthan Subhash Sohu Murder Case ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ […]

Rajasthan Subhash Sohu Murder Case

ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲੀਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ। ਇਹ ਗੈਂਗ ਵਾਰ ਦਾ ਹਿੱਸਾ ਹੈ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

Read Also ; ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ , 700 ਦੇ ਕਰੀਬ ਪਟੀਸ਼ਨਾਂ ਹੋਈਆਂ ਸਨ ਦਾਇਰ

ਸੁਭਾਸ਼ ਉਰਫ ਸਾਹੂ ਦਾ 8 ਅਕਤੂਬਰ ਨੂੰ ਰਾਜਸਥਾਨ ਦੇ ਜੋਧਪੁਰ ਦੇ ਸੰਗਰੀਆ ‘ਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਪੈਦਲ ਹੀ ਆਇਆ ਸੀ। ਮੁਲਜ਼ਮ ਨੇ ਪਹਿਲਾਂ ਸੁਭਾਸ਼ ਨਾਲ ਗੱਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਸੁਭਾਸ਼ ਦੇ ਸਿਰ ‘ਤੇ ਪੰਜ ਗੋਲੀਆਂ ਮਾਰੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਾਰੀ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ। ਨਾਲ ਹੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Rajasthan Subhash Sohu Murder Case