ਲੋਕ ਸਭਾ ਤੋਂ ਬਾਅਦ ਹੁਣ ਰਾਜ ਸਭਾ ‘ਚ 45 ਸਾਂਸਦ ਮੁਲਤਵੀ

 Rajya Sabha MP Suspended

 Rajya Sabha MP Suspended

ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 11ਵੇਂ ਦਿਨ (18 ਦਸੰਬਰ) ਨੂੰ ਦੋਵਾਂ ਸਦਨਾਂ ਤੋਂ 78 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ਸੰਸਦ ‘ਚ ਸੁਰੱਖਿਆ ਕੁਤਾਹੀ ਦੇ ਮੁੱਦੇ ‘ਤੇ ਲੋਕ ਸਭਾ ‘ਚ ਲਗਾਤਾਰ ਚੌਥੇ ਦਿਨ ਵੀ ਹੰਗਾਮਾ ਹੋਇਆ। ਲੋਕ ਸਭਾ ਸਪੀਕਰ ਓਮ ਬਿਰਲਾ ਨੇ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਆਗੂ ਅਧੀਰ ਰੰਜਨ ਚੌਧਰੀ, ਕਾਂਗਰਸ ਦੇ 11, ਤ੍ਰਿਣਮੂਲ ਕਾਂਗਰਸ ਦੇ 9, ਡੀਐਮਕੇ ਦੇ 9 ਅਤੇ ਹੋਰ ਪਾਰਟੀਆਂ ਦੇ 4 ਸੰਸਦ ਮੈਂਬਰ ਸ਼ਾਮਲ ਹਨ।

ਇਸ ਤੋਂ ਬਾਅਦ ਰਾਜ ਸਭਾ ‘ਚ ਵੀ ਹੰਗਾਮਾ ਹੋਇਆ। ਇਸ ਕਾਰਨ ਚੇਅਰਮੈਨ ਜਗਦੀਪ ਧਨਖੜ ਨੇ ਵਿਰੋਧੀ ਧਿਰ ਦੇ 45 ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ (22 ਦਸੰਬਰ ਤੱਕ) ਲਈ ਮੁਅੱਤਲ ਕਰ ਦਿੱਤਾ।

ਇਹ ਵੀ ਪੜ੍ਹੋ: ਸੰਸਦ ‘ਚ ਹੰਗਾਮੇ ਨੂੰ ਲੈ ਕੇ ਅਧੀਰ ਰੰਜਨ ਸਣੇਂ 34 ਸੰਸਦ ਮੈਂਬਰ ਮੁਅੱਤਲ, ਪੰਜਾਬ ਦੇ ਵੀ ਇਸ MP ਦਾ ਨਾਮ ਸ਼ਾਮਿਲ

ਇਸ ਤੋਂ ਪਹਿਲਾਂ 14 ਦਸੰਬਰ ਨੂੰ 13 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚ ਕਾਂਗਰਸ ਦੇ 9, ਸੀਪੀਆਈ (ਐਮ) ਦੇ 2, ਡੀਐਮਕੇ ਅਤੇ ਸੀਪੀਆਈ ਦੇ ਇੱਕ-ਇੱਕ ਸੰਸਦ ਮੈਂਬਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਵੀ 14 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸਰਦ ਰੁੱਤ ਸੈਸ਼ਨ ਤੋਂ ਹੁਣ ਤੱਕ ਕੁੱਲ 92 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਰਵਾਈ ਸ਼ੁਰੂ ਹੁੰਦੇ ਹੀ 15 ਮਿੰਟ ਦਾ ਭਾਸ਼ਣ ਦਿੱਤਾ ‘ਤੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਘਟਨਾ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਹੰਗਾਮਾ ਵਧਣ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਵਿਚ ਦੁਪਹਿਰ 2 ਵਜੇ ਤੱਕ ਅਤੇ ਫਿਰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸੰਸਦ ਮੈਂਬਰਾਂ ਦੀ ਮੁਅੱਤਲੀ ਤੋਂ ਬਾਅਦ ਲੋਕ ਸਭਾ ਕੱਲ੍ਹ (ਮੰਗਲਵਾਰ) ਤੱਕ ਲਈ ਮੁਲਤਵੀ ਕਰ ਦਿੱਤੀ ਗਈ।  Rajya Sabha MP Suspended

[wpadcenter_ad id='4448' align='none']