ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

Date:

ਫ਼ਰੀਦਕੋਟ, 26 ਅਪ੍ਰੈਲ 2024

ਸਿਹਤ ਵਿਭਾਗ ਫਰੀਦਕੋਟ ਵੱਲੋਂ ਟੀਕਾਕਰਣ ਦੀ 50 ਵੀਂ ਵਰੇਗੰਢ ਨੂੰ ਸਮਰਪਿਤ ਸਪੈਸ਼ਲ ਕੈਪਾਂ ਰਾਹੀ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫਤਾ ਮਨਾਇਆ ਜਾ ਰਿਹਾ ਹੈ। ਜਿਹੜੇ ਲੋਕ ਕਿਸੇ ਕਾਰਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਸਨ, ਨਵਜੰਮੇ ਬੱਚਿਆਂ ਅਤੇ ਗਰਭਵਤੀਂ ਔਰਤਾਂ ਦਾ ਸਲੱਮ ਬਸਤੀਆਂ, ਭੱਠਿਆਂ, ਪਥੇਰਾਂ ਅਦਿ ਉੱਪਰ ਵਿਸ਼ੇਸ਼ ਕੈਂਪ ਲਗਾ ਕੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਾਜੀਗਰ ਬਸਤੀ ਫਰੀਦਕੋਟ ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੀਤੀ ਗਈ।        

ਇਸੇ ਤਹਿਤ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਅਤੇ ਡਾ. ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਣ ਅਫਸਰ ਫਰੀਦਕੋਟ ਵੱਲੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਪਾਲ ਸਿੰਘ ਅਤੇ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕੇ ਇਹ ਹਫਤਾ ਮਨਾਉਣ ਦਾ ਮੁੱਖ ਮੰਤਵ ਵੈਕਸਿਨ ਨਾਲ ਰੋਕੀਆਂ ਜਾ ਸਕਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਟੀਕਾਕਰਣ ਦੀ ਪ੍ਰਗਤੀ ਨੂੰ ਵਧਾਇਆ ਜਾ ਸਕੇ । ਯੂਨੀਵਰਸ ਟੀਕਾਕਰਣ ਪ੍ਰੋਗਰਾਮ ਤਹਿਤ ਪੀਲੀਆ, ਖਾਂਸੀ ,ਨਿਮੋਨੀਆ , ਗੱਲ ਘੋਟੂ, ਟੈਟਨੇਸ, ਮੀਜਲ ਰੁਬੇਲਾ, ਕਾਲੀ ਖੰਘ ਆਦਿ 11 ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਬੱਚਿਆਂ ਦਾ ਟੀਕਾਕਰਣ ਕੀਤਾ ਜਾਂਦਾ ਹੈ ਜੋ ਕਿ ਬਿਲਕੁੱਲ ਮੁਫਤ ਹੁੰਦਾ ਹੈ। ਉਹਨਾਂ ਅਪੀਲ ਕੀਤੀ ਕਿ ਜਿਹਨਾਂ ਵੀ ਗਰਭਵਤੀ ਔਰਤਾਂ ਜਾਂ ਬੱਚਿਆਂ ਦਾ ਸੰਪੂਰਣ ਟੀਕਾਕਰਣ ਨਹੀਂ ਹੋਇਆ ਉਹਨਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਇਹਨਾਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਹੋ ਸਕੇ।

ਇਸ ਮੌਕੇ ਕਾਰਜਕਾਰੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾ, ਮੈਡੀਕਲ ਅਫਸਰ ਡਾ. ਮੈਰੀ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...