Sunday, January 19, 2025

ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਹੀ ਰਾਮਲਲਾ ਦੀ ਫ਼ੋਟੋ ਵਾਇਰਲ ਹੋਣ ”ਤੇ ਨਾਰਾਜ਼ ਹੋਇਆ ਟਰੱਸਟ, ਲੈ ਸਕਦਾ ਵੱਡਾ ਐਕਸ਼ਨ..

Date:

RamLalla Pran Pratishtha Anushthan

ਇਨ੍ਹੀਂ ਦਿਨੀਂ ਧਰਮਨਗਰੀ ਅਯੁੱਧਿਆ ਦੇ ਨਾਲ-ਨਾਲ ਪੂਰੇ ਦੇਸ਼ ‘ਚ ਭਗਵਾਨ ਸ਼੍ਰੀ ਰਾਮ ਦੇ ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਰਾਮ ਮੰਦਰ ਦੇ ਪਾਵਨ ਅਸਥਾਨ ‘ਚ ਰਾਮਲਲਾ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ। ਹੁਣ ਲੱਖਾਂ ਰਾਮ ਭਗਤ 22 ਜਨਵਰੀ 2024 ਦੀ ਉਡੀਕ ਕਰ ਰਹੇ ਹਨ, ਜਦੋਂ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਵੇਗੀ। ਇਸ ਤੋਂ ਪਹਿਲਾਂ ਵੀ ਅਯੁੱਧਿਆ ਵਿੱਚ ਕਈ ਤਰ੍ਹਾਂ ਦੀਆਂ ਧਾਰਮਿਕ ਰਸਮਾਂ ਚੱਲ ਰਹੀਆਂ ਹਨ। ਦਰਜਨਾਂ ਪੁਜਾਰੀ ਧਾਰਮਿਕ ਰਸਮਾਂ ਨਿਭਾਅ ਰਹੇ ਹਨ। ਬਨਾਰਸ ਤੋਂ ਵੱਡੀ ਗਿਣਤੀ ਵਿੱਚ ਵੈਦਿਕ ਬ੍ਰਾਹਮਣ ਅਯੁੱਧਿਆ ਪਹੁੰਚੇ ਹਨ। ਦੂਜੇ ਪਾਸੇ ਰਾਮ ਮੰਦਰ ਦੀ ਉਸਾਰੀ ਦਾ ਕੰਮ ਲਗਾਤਾਰ ਜਾਰੀ ਹੈ। 22 ਜਨਵਰੀ ਤੋਂ ਪਹਿਲਾਂ-ਪਹਿਲਾਂ ਜ਼ਰੂਰੀ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਆਉਣ ਵਾਲੇ ਰਾਮ ਭਗਤਾਂ ਨੂੰ ਨਿਵੇਕਲੇ ਅਤੇ ਅਦਭੁਤ ਸ਼ਰਧਾ ਵਾਲੇ ਮਾਹੌਲ ਨਾਲ ਨਤਮਸਤਕ ਹੋਣ ਦਾ ਮੌਕਾ ਮਿਲ ਸਕੇ।

ਧਾਰਮਿਕ ਰਸਮਾਂ ਮੁਤਾਬਕ ਰਾਮਲਲਾ ਦੀ ਮੂਰਤੀ ਨੂੰ ਗਰਭ ਗ੍ਰਹਿ ਵਿਚ ਸਥਾਪਤ ਕਰ ਦਿੱਤਾ ਗਿਆ ਹੈ। ਇਸ ਦੀ ਫ਼ੋਟੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉੱਥੇ ਹੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਭਗਵਾਨ ਸ਼੍ਰੀ ਰਾਮ ਦੀ ਮੂਰਤੀ ਦੀ ਤਸਵੀਰ ਲੀਕ ਹੋਣ ‘ਤੇ ਨਾਰਾਜ਼ ਹੈ। ਟਰੱਸਟ ਸ਼੍ਰੀ ਰਾਮ ਮੰਦਰ ਦਾ ਨਿਰਮਾਣ ਕਰ ਰਹੀ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੰਪਨੀ ਦੇ ਕਿਸੇ ਵਿਅਕਤੀ ਨੇ ਫੋਟੋ ਖਿੱਚ ਕੇ ਵਾਇਰਲ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਫੋਟੋ ਵਾਇਰਲ ਕਿਸਨੇ ਕੀਤੀ?

READ ALSO:ਸੰਸਦ ਮੈਂਬਰ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਚੱਲੀ ਗੋਲੀ, ਸੁਰੱਖਿਆ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ…

ਦੱਸ ਦਈਏ ਕਿ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰਾਮ ਮੰਦਰ ਵਿਚ ਰਾਮ ਭਗਤਾਂ ਦੀ ਆਵਾਜਾਈ ਲੱਗੀ ਹੋਈ ਹੈ। ਜੇਕਰ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਅਯੁੱਧਿਆ ਰਾਮ ਮੰਦਰ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਇਸ ਸਮੇਂ ਇੱਥੇ ਰੋਜ਼ਾਨਾ ਕਰੀਬ 30 ਹਜ਼ਾਰ ਸ਼ਰਧਾਲੂ ਆ ਰਹੇ ਹਨ। ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਤੋਂ ਬਾਅਦ ਇਹ ਗਿਣਤੀ 50 ਹਜ਼ਾਰ ਨੂੰ ਪਾਰ ਕਰ ਸਕਦੀ ਹੈ। ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਅਯੁੱਧਿਆ ‘ਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

RamLalla Pran Pratishtha Anushthan

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...