Friday, December 27, 2024

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

Date:

ਫਰੀਦਕੋਟ: 5 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਸ਼ਾਮਿਲ ਸਨ।

       ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਤ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...