Monday, January 20, 2025

ਈਵੀਐਮ ਸਬੰਧੀ ਕੀਤੀ ਗਈ ਰੈਂਡੇਮਾਈਜੇਸ਼ਨ

Date:

ਬਠਿੰਡਾ 19 ਮਈ : ਲੋਕ ਸਭਾ ਚੋਣਾਂ-2024 ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਰੈਂਡੇਮਾਈਜੇਸ਼ਨ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ/ਉਨ੍ਹਾਂ ਦੇ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਕੀਤੀ ਗਈ।

          ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 1814 ਪੋਲਿੰਗ ਸਟੇਸ਼ਨਾਂ ਲਈ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਦੇ ਨੰਬਰ ਸਬੰਧੀ ਉਮੀਦਵਾਰਾਂ ਦੇ ਏਜੰਟਾਂ ਨੂੰ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਉਨ੍ਹਾਂ ਦੀ ਸਹਿਮਤੀ ਉਪਰੰਤ ਬਠਿੰਡਾ ਲੋਕ ਸਭਾ ਹਲਕਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਸਬੰਧੀ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਸਬੰਧੀ ਹਲਕਾ ਵਾਈਜ਼ ਪ੍ਰਿੰਟ ਆਊਟ ਕੱਢੇ ਗਏ।

        ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਈਵੀਐਮ ਦੀ ਰੈਂਡੇਮਾਈਜੇਸ਼ਨ ਸਬੰਧੀ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ ਲਈ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਸਬੰਧੀ ਡਿਟੇਲ ਦੇ ਪ੍ਰਿੰਟ ਆਊਟ ਦੀਆਂ ਕਾਪੀਆਂ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।

          ਇਸ ਮੌਕੇ ਡੀਆਈਓ ਸ਼੍ਰੀ ਸੰਦੀਪ ਗੁਪਤਾ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related