Wednesday, January 22, 2025

ਰਣਜੀਤ ਐਵੀਨਿਊ ਗੋਲੀ ਕਾਂਡ: ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ; ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

Date:

ਚੰਡੀਗੜ੍ਹ, 1 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਮ ਦੇ ਵਿਅਕਤੀ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 02 ਈਐਚ 0009 ਹੈ, ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਆਈਜੀ ਸੰਦੀਪ ਗੋਇਲ ਦੀ ਅਗਵਾਈ ‘ਚ ਏ.ਜੀ.ਟੀ.ਐਫ ਦੀ ਟੀਮ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ, ਜਦਕਿ ਤੀਜੇ ਦੋਸ਼ੀ ਅਲਤਮਿਸ ਨੂੰ ਸਮਾਣਾ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਨੇ ਸਹਿਯੋਗ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਤਿੰਨ ਵਾਰਦਾਤਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ।

ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 235 ਮਿਤੀ 16/11/2023 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share post:

Subscribe

spot_imgspot_img

Popular

More like this
Related

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ

ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ                                                        ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ...

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਮਾਲੇਰਕੋਟਲਾ 22 ਜਨਵਰੀ :                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।                        ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ...