Thursday, December 26, 2024

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

Date:

ਚੰਡੀਗੜ੍ਹ, 10 ਅਗਸਤ,2023

RASHTRIYA INDIAN MILITARY COLLEGE ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦਾ ਜਨਮ 2 ਜੁਲਾਈ, 2011 ਤੋਂ 1 ਜਨਵਰੀ, 2013 ਦੇ ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖਤੀ ਪ੍ਰੀਖਿਆ ਵਿਚ ਪਾਸ ਹੋਣ ’ਤੇ ਜ਼ੁਬਾਨੀ ਪ੍ਰੀਖਿਆ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

READ ALSO : ਪੰਜਾਬ ਦੇ ਇਹਨਾਂ ਸਕੂਲਾਂ ‘ਚ 12 ਅਗਸਤ ਤੱਕ ਹੋਣਗੀਆਂ ਛੁੱਟੀਆਂ !

ਬੁਲਾਰੇ ਨੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ ਦੀ ਵੈਬਸਾਈਟ www.rmic.gov.in ’ਤੇ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਰਾਸ਼ੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ ਜਾਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ ਫੰਡ, ਡਰਾਵੀ (ਅਦਾਇਗੀਹੋਣ ਯੋਗ) ਬ੍ਰਾਂਚ ਐਚ.ਡੀ.ਐਫ.ਸੀ ਬੈਂਕ, ਬੱਲੂਪਰ ਚੌਕ, ਦੇਹਰਾਦੂਨ” (ਬੈਂਕ ਕੋਡ 1399) ਉਤਰਾਖੰਡ ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਅਤੇ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਜਾਵੇ ਜਾਂ ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਹੋਣ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜ਼ਿੰਮੇਵਾਰ ਨਹੀਂ ਹੋਵੇਗਾ।RASHTRIYA INDIAN MILITARY COLLEGE

ਉਨ੍ਹਾਂ ਕਿਹਾ ਕਿ ਅਰਜ਼ੀ ਦੋ ਪਰਤਾਂ ਵਿੱਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿੱਚ ਪੜਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਤਰੀਕ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਬੁਲਾਰੇ ਨੇ ਕਿਹਾ ਕਿ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ-21 ਡੀ, ਚੰਡੀਗੜ ਵਿਖੇ ਮਿਤੀ 15 ਅਕਤੂਬਰ, 2023 ਤੱਕ ਭੇਜੀਆਂ ਜਾਣ। ਨਿਰਧਾਰਤ ਮਿਤੀ ਪਿੱਛੋਂ ਪ੍ਰਾਪਤ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।RASHTRIYA INDIAN MILITARY COLLEGE

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...