ਫਰੀਦਕੋਟ: 24ਅਗਸਤ 2024( )
ਸਿਹਤ ਵਿਭਾਗ ਫਰੀਦਕੋਟ ਵੱਲੋ ਟੀ ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਮਿਸ਼ਨ ਡਿਵੈਲਪਮੈਂਟ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ.ਸਰਵਦੀਪ ਸਿੰਘ ਰੋਮਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਕਸ਼ੇ ਮਿੱਤਰਾ ਬਣੇ ਪ੍ਰਗਤੀ ਵੈਲਫੇਅਰ ਸੁਸਾਇਟੀ ਫਰੀਦਕੋਟ ਵੱਲੋ ਵੀ 51 ਟੀ ਬੀ ਦੇ ਮਰੀਜਾਂ ਨੂੰ ਛੇ ਮਹੀਨੇ ਦਾ ਮੁਫਤ ਰਾਂਸਨ ਦੇਣ ਲਈ ਗੋਦ ਲਿਆ ਹੈ ਅਤੇ ਪਿਛਲੇ ਮਹੀਨੇ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਵੱਲੋ ਵੀ ਟੀ ਬੀ ਦੇ ਮਰੀਜਾਂ ਨੂੰ ਫਲਦਾਰ ਬੂਟੇ ਅਤੇ ਰਾਂਸ਼ਨ ਕਿੱਟਾ ਵੰਡੀਆਂ ਗਈਆ ਸਨ।
ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਵੀ ਪੋਸ਼ਟਿਕ ਖੁਰਾਕ ਲਈ 500 ਰੂਪੈ ਪ੍ਰਤੀ ਮਹੀਨਾ ਹਰੇਕ ਮਰੀਜ ਨੂੰ ਜਾਰੀ ਕੀਤੇ ਜਾਦੇ ਹਨ। ਉਨਾਂ ਇਹ ਵੀ ਦੱਸਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੀ ਟੀ ਬੀ ਦੇ ਮਰੀਜਾਂ ਦੇ ਮਰੀਜਾ ਦੀ ਸਹਾਇਤਾ ਲਈ ਨਿੱਜੀ ਦਿਲਚਸਪੀ ਲੈ ਰਹੈ ਹਨ। ਉਨਾ ਵੱਲੋ ਇੱਕ ਅਕਾਊਟ ਖੋਲਿਆ ਗਿਆ ਹੈ, ਜਿਸ ਵਿੱਚ ਕੋਈ ਦਾਨੀ ਸੱਜਣ ਟੀ ਬੀ ਦੇ ਮਰੀਜਾ ਲਈ ਰਾਸ਼ੀ ਦੇ ਕੇ ਸਹਿਯੋਗ ਦਾ ਪਾਤਰ ਬਣ ਸਕਦਾ ਹੈ । ਉਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਇਸ ਉਪਰਾਲੇ ਦੀ ਭਰਭੂਰ ਸਲਾਘਾ ਕਰਦੇ ਹੋਏ ਧੰਨਵਾਦ ਕੀਤਾ ਅਤੇ ਉਮੀਦ ਕਿ ਉਹ ਸਿਹਤ ਵਿਭਾਗ ਨੂੰ ਇਸੇ ਤਰਾਂ ਸਹਿਯੋਗ ਦਿੰਦੇ ਰਹਿਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਟੀਬੀ ਦੇ ਖੇਤਰ ਵਿਚ ਪੰਜਾਬ ਦਾ ਸਭ ਤੋਂ ਵਧੀਆ ਕੰਮ ਕਰਨ ਵਾਲਾ ਜਿਲ੍ਹਾ ਫਰੀਦਕੋਟ ਹੈ। ਟੀਬੀ ਦੀ ਬਿਮਾਰੀ ਦੇ ਇਲਾਜ ਦੇ ਖੇਤਰ ਵਿਚ ਮਰੀਜਾ ਨੂੰ ਪਿਛਲੇ ਲੰਬੇ ਸਮੇਂ ਤੋਂ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਲਈ ਫਰੀਦਕੋਟ ਜਿਲ੍ਹੇ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਇਸ ਮੌਕੇ ਮੈਡੀਕਲ ਅਫਸਰ ਟੀ ਬੀ ਡਾ. ਪ੍ਰੀਤੀ ਗੋਇਲ, ਨਵਕਾਸ਼ ਸਿੰਘ ਪੀ.ਓ., ਖੁਸ਼ਦੀਪ ਟੀ.ਬੀ. ਐਚ.ਵੀ., ਨਵਦੀਪ ਐਲ.ਟੀ., ਅਤੇ ਟੀ ਬੀ ਵਿਭਾਗ ਦਾ ਸਟਾਫ ਹਾਜਰ ਸੀ।
ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ
[wpadcenter_ad id='4448' align='none']