ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਕੁਲਵੰਤ ਸਿੰਘ ਰਾਉਂਕੇ ਲੜੇਗਾ ਬਰਨਾਲਾ ਦੀ ਜ਼ਿਮਨੀ ਚੋਣ

Raunke will contest from Barnala

Raunke will contest from Barnala

ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (amritpal singh) ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੁਲਵੰਤ ਸਿੰਘ ਰਾਉਂਕੇ (Kulwant Singh) ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਹ ਬਰਨਾਲਾ ਤੋਂ ਉਮੀਦਵਾਰ ਹੋਣਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਇਹ ਜਾਣਕਾਰੀ ਕੁਲਵੰਤ ਸਿੰਘ ਰਾਉਂਕੇ ਦੇ ਭਰਾ ਮਹਾ ਸਿੰਘ ਵੱਲੋਂ ਦਿੱਤੀ ਗਈ ਹੈ।

ਦੱਸ ਦਈਏ ਕਿ ਕੁਲਵੰਤ ਸਿੰਘ ਰਾਉਂਕੇ ਮੋਗਾ ਦੇ ਪਿੰਡ ਰਾਉਂਕੇ ਕਲਾਂ ਦਾ ਰਹਿਣ ਵਾਲਾ ਹੈ। ਕੁਲਵੰਤ ਸਿੰਘ ਰਾਉਂਕੇ ਉਤੇ ਵੀ ਐਨਐਸਏ ਲੱਗਾ ਹੋਇਆ ਹੈ। ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।  ਇਸੇ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

ਮੀਤ ਹੇਅਰ ਵੱਲੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬਰਨਾਲਾ ਦੀ ਸੀਟ ਖਾਲੀ ਹੋ ਗਈ ਹੈ। ਬਰਨਾਲਾ ਵਿਖੇ ਵੀ ਜਿਮਨੀ ਚੋਣ ਹੋਵੇਗੀ। ਭਾਈ ਕੁਲਵੰਤ ਸਿੰਘ ਰਾਉਕੇ ਦੇ ਭਰਾ ਮਹਾ ਸਿੰਘ ਮੁਤਾਬਕ ਉਹ ਬਰਨਾਲਾ ਤੋਂ ਵਿਧਾਨ ਸਭਾ ਦੀ ਜਿਮਨੀ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ ਬਾਜੇਕੇ ਵੱਲੋਂ ਗਿੱਦੜਬਾਹਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਹ ਐਲਾਨ ਬਾਜੇਕੇ ਦੇ ਨਾਬਾਲਿਗ ਪੁੱਤਰ ਵੱਲੋਂ ਕੀਤਾ ਗਿਆ ਸੀ।Raunke will contest from Barnala

also read ;- CM ਮਾਨ ਨੇ ਫਿਰ ਕੱਸਿਆ ਅਕਾਲੀ ਦਲ ‘ਤੇ ਤੰਜ, ਕਿਹਾ- “ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ

ਦੱਸ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਉਤੇ ਐਨਐਸਏ (National Security Act) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ।

ਪਿਛਲੇ ਸਾਲ ਮਾਰਚ ਮਹੀਨੇ ਇਨ੍ਹਾਂ ਸਾਰਿਆਂ ‘ਤੇ ਐਨਐਸਏ ਲਗਾਇਆ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ 2 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤਿਆ ਹੈ। ਅਜਿਹੇ ਵਿਚ ਉਸ ਦੇ ਸਹੁੰ ਚੁੱਕਣ ਲਈ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ NSA ‘ਚ ਇਕ ਸਾਲ ਦੇ ਵਾਧੇ ਨੂੰ ਲੈ ਕੇ ਮੁੜ ਸ਼ਸ਼ੋਪੰਜ ਵਧ ਗਿਆ ਹੈ। ਫਿਲਹਾਲ ਉਨ੍ਹਾਂ ਦਾ ਸਹੁੰ ਚੁੱਕਣ ਦਾ ਪ੍ਰੋਗਰਾਮ ਟਲ ਗਿਆ ਹੈ।Raunke will contest from Barnala

[wpadcenter_ad id='4448' align='none']