ਨਾ ਕਰਜ਼ਾ ਮਹਿੰਗਾ, ਨਾ ਕਿਸ਼ਤ ਵਧੀ: ਪਰ ਮਹਿੰਗਾਈ ਦੀ ਮਾਰ ਜਾਰੀ

RBI MPC Meeting ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਰੈਪੋ ਰੇਟ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਯਾਨੀ ਵਿਆਜ ਦਰ 6.50% ‘ਤੇ ਹੀ ਰਹੇਗੀ। ਆਰ ਬੀ ਆਈ(RBI) ਨੇ ਲਗਾਤਾਰ ਤੀਜੀ ਵਾਰ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ ਬੀ ਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁਦਰਾ ਨੀਤੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ।

RBI ਨੇ FY24 ਲਈ ਮਹਿੰਗਾਈ ਦਾ ਅਨੁਮਾਨ 5.1% ਤੋਂ ਵਧਾ ਕੇ 5.4% ਕਰ ਦਿੱਤਾ ਹੈ। ਆਰਬੀਆਈ ਗਵਰਨਰ ਨੇ ਕਿਹਾ ਕਿ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਜੁਲਾਈ ਅਤੇ ਅਗਸਤ ਦੇ ਮਹੀਨਿਆਂ ਵਿੱਚ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਵਿੱਤੀ ਸਾਲ 24 ਵਿੱਚ ਅਸਲ ਜੀਡੀਪੀ ਵਿਕਾਸ ਦਰ ਦਾ ਅਨੁਮਾਨ 6.5% ‘ਤੇ ਬਰਕਰਾਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: EPFO ਜਲਦ ਕਰੇਗਾ ਵਿਆਜ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ

ਮੁਦਰਾ ਨੀਤੀ ਲਈ ਬੈਠਕ ਹਰ ਦੋ ਮਹਿਨੇ ਬਾਅਦ ਹੁੰਦੀ ਹੈ। ਪਿਛਲੇ ਵਿੱਤੀ ਸਾਲ-2022-23 ਦੀ ਪਹਿਲੀ ਮੀਟਿੰਗ ਅਪ੍ਰੈਲ-2022 ਵਿੱਚ ਹੋਈ ਸੀ। ਉਦੋਂ ਆਰਬੀਆਈ ਨੇ ਰੈਪੋ ਰੇਟ ਨੂੰ 4% ‘ਤੇ ਸਥਿਰ ਰੱਖਿਆ ਸੀ, ਪਰ 2 ਅਤੇ 3 ਮਈ ਨੂੰ, ਆਰਬੀਆਈ ਨੇ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਰੈਪੋ ਦਰ ਨੂੰ 0.40% ਵਧਾ ਕੇ 4.40% ਕਰ ਦਿੱਤਾ।

ਰੇਪੋ ਦਰ ਵਿੱਚ ਇਹ ਬਦਲਾਅ 22 ਮਈ 2020 ਤੋਂ ਬਾਅਦ ਹੋਇਆ ਹੈ। ਇਸ ਤੋਂ ਬਾਅਦ 6 ਤੋਂ 8 ਜੂਨ ਨੂੰ ਹੋਈ ਬੈਠਕ ‘ਚ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਇਸ ਨਾਲ ਰੈਪੋ ਦਰ 4.40% ਤੋਂ ਵਧਾ ਕੇ 4.90% ਹੋ ਗਈ ਹੈ। ਫਿਰ ਅਗਸਤ ਵਿੱਚ ਇਸ ਨੂੰ 0.50% ਵਧਾ ਕੇ 5.40% ਕਰ ਦਿੱਤਾ ਗਿਆ।RBI MPC Meeting

ਸਤੰਬਰ ਵਿੱਚ ਵਿਆਜ ਦਰਾਂ 5.90% ਹੋ ਗਈਆਂ। ਫਿਰ ਦਸੰਬਰ ਵਿੱਚ ਵਿਆਜ ਦਰਾਂ 6.25% ਤੱਕ ਪਹੁੰਚ ਗਈਆਂ। ਇਸ ਤੋਂ ਬਾਅਦ ਵਿੱਤੀ ਸਾਲ 2022-23 ਲਈ ਆਖਰੀ ਮੁਦਰਾ ਨੀਤੀ ਬੈਠਕ ਫਰਵਰੀ ‘ਚ ਹੋਈ ਸੀ, ਜਿਸ ‘ਚ ਵਿਆਜ ਦਰਾਂ 6.25 ਫੀਸਦੀ ਤੋਂ ਵਧਾ ਕੇ 6.50 ਫੀਸਦੀ ਕੀਤੀਆਂ ਗਈਆਂ ਸਨ।RBI MPC Meeting

[wpadcenter_ad id='4448' align='none']