ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ , ਸੁਖਬੀਰ ਬਾਦਲ ਦੇ ਖ਼ਿਲਾਫ਼ ਮਤਾ ਪਾਸ…

Rebellion in the Shiromani Akali Dal

Rebellion in the Shiromani Akali Dal

ਸ਼੍ਰੋਮਣੀ ਅਕਾਲੀ ਦਲ ‘ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਸੀਨੀਅਰ ਆਗੂ ਇਕ ਪਾਸੇ ਹੋ ਗਏ ਹਨ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਮਤਾ ਵੀ ਪਾਸ ਕਰ ਦਿੱਤਾ ਗਿਆ ਹੈ ਕਿ ਸੁਖਬੀਰ ਪਾਰਟੀ ਦੇ ਭਲੇ ਲਈ ਖੁਦ ਹੀ ਲਾਂਭੇ ਹੋ ਜਾਣ।

ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਮਤੇ ਵਿਚ ਆਖਿਆ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ।

ਇਸ ਮੌਕੇ ਜਲੰਧਰ ‘ਚ ਬਾਗੀ ਅਕਾਲੀਆਂ ਦੀ ਮੀਟਿੰਗ ਹੋਈ ਹੈ।

Read Also : ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ

ਇਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌੌਰ, ਗੁਰਪ੍ਰਤਾਪ ਵਡਾਲਾ, ਸੁਰਜੀਤ ਰੱਖੜਾ ਵੀ ਹਾਜ਼ਰ ਸਨ। ਹਾਲਾਤ ਇਹ ਬਣ ਗਏ ਹਨ ਕਿ ਇਕ ਪਾਸੇ ਸੁਖਬੀਰ ਬਾਦਲ ਚੰਡੀਗੜ੍ਹ ਵਿਚ ਮੀਟਿੰਗ ਕਰ ਰਹੇ ਸਨ ਅਤੇ ਦੂਜੇ ਪਾਸੇ ਜਲੰਧਰ ਵਿਚ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।

ਹੁਣ ਦੇਖਣਾ ਇਹ ਹੋਰ ਵੀ ਦਿਲਚਸਪ ਹੋਵੇਗਾ ਕੇ ਆਖ਼ਿਰਕਾਰ ਇਸ ਸਭ ਤੇ ਸੁਖਬੀਰ ਬਾਦਲ ਦਾ ਕੀ ਬਿਆਨ ਆਉਂਦਾ ਹੈ |

Rebellion in the Shiromani Akali Dal

[wpadcenter_ad id='4448' align='none']