Record breaking heat after 65 years
ਅੱਤ ਦੀ ਗਰਮੀ ਨੇ ਲੋਕਾਂ ਦੀ ਤੌਬਾ ਕਰਵਾਈ ਹੋਈ ਹੈ। ਇਸ ਗਰਮੀ ਨੇ ਪਿਛਲੇ ਕਈ 65 ਸਾਲਾਂ ਦੇ ਰਿਕਾਰਡ ਤੋੜ ਕੇ ਰੱਖ ਦਿੱਤੇ ਹਨ। ਪਠਾਨਕੋਟ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ 1958 ਵਿੱਚ 17 ਜੂਨ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 47.9 ਡਿਗਰੀ ਦਰਜ ਕੀਤਾ ਗਿਆ ਸੀ। ਅੰਮ੍ਰਿਤਸਰ, ਪਠਾਨਕੋਟ, ਹਲਵਾਰਾ ਅਤੇ ਪਟਿਆਲਾ ਵਿੱਚ ਗਰਮੀ ਨੇ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਹੈ।
ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ, 19 ਤੋਂ ਬਦਲ ਸਕਦਾ ਹੈ ਮੌਸਮ
ਗਰਮੀ ਦੀ ਲਹਿਰ ਦੇ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.6 ਡਿਗਰੀ ਵੱਧ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਸ਼ਨੀਵਾਰ ਤੋਂ ਮੰਗਲਵਾਰ ਤੱਕ ਮੌਸਮ ਖੁਸ਼ਕ ਅਤੇ ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ , ਪਰ 19 ਜੂਨ ਤੋਂ ਮੌਸਮ ਬਦਲ ਸਕਦਾ ਹੈ। ਇਸ ਤੋਂ ਬਾਅਦ ਮੀਂਹ ਕਾਰਨ ਤਾਪਮਾਨ ਹੇਠਾਂ ਆ ਸਕਦਾ ਹੈ।Record breaking heat after 65 years
also read :- ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ
ਪੰਜਾਬ ਵਿੱਚ 7 ਜੂਨ ਤੋਂ ਵੀਰਵਾਰ ਤੱਕ ਆਮ ਨਾਲੋਂ 96 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਖਾਸ ਕਰਕੇ ਬਰਨਾਲਾ, ਫਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ, ਜਲੰਧਰ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਰੂਪਨਗਰ, ਮੁਹਾਲੀ ਅਤੇ ਐੱਸਬੀਐੱਸ ਨਗਰ ਪੂਰੀ ਤਰ੍ਹਾਂ ਸੁੱਕੇ ਰਹਿਣ ਦੀ ਸੰਭਾਵਨਾ ਹੈ।Record breaking heat after 65 years