Saturday, January 4, 2025

ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ-ਸਹਾਇਕ ਕਮਿਸ਼ਨਰ

Date:

ਮ੍ਰਿਤਸਰ, 4 ਅਪ੍ਰੈਲ :–

          ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

          ਪੀ:ਜੀ:ਆਰ:ਐਸ ਪੋਰਟਲ ’ਤੇ ਵੱਖ ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਵੱਲੋਂ ਵੱਖ ਵੱਖ ਵਿਭਾਗਾਂ ਦੇ  ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੋਰਟਲ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ connect.punjab.gov.in ਜਾਂ ਕਾਲ ਸੈਂਟਰ ਦੇ ਨੰਬਰ 1100 ਰਾਹੀਂ ਜਾਂ ਸੇਵਾ ਕੇਂਦਰਾਂ ਦੇ ਰਾਹੀਂ ਆਪਣੀ ਸ਼ਿਕਾਇਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੰਜਾਬ ਪੱਧਰ ’ਤੇ ਵੀ ਮੋਨੀਟਰਿੰਗ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਵੀ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ। ਸ੍ਰੀ ਮੋਦੀ ਨੇ ਦੱਸਿਆ ਕਿ ਪੋਰਟਲ ਰਾਹੀਂ ਪ੍ਰਾਪਤ ਹੋਈ ਸ਼ਿਕਾਇਤ ਦਾ ਨਿਪਟਾਰਾ ਹੋਣ ਤੇ ਸਬੰਧਤ ਵਿਅਕਤੀ ਨੂੰ ਐਸ:ਐਮ:ਐਸ ਰਾਹੀਂ ਪੁਛਿਆ ਜਾਂਦਾ ਹੈ ਕਿ ਉਹ ਆਪਣੀ ਸ਼ਿਕਾਇਤ ਦੇ ਨਿਪਟਾਰਾ ਸਬੰਧੀ ਸੰਤੁਸ਼ਟ ਹੈ ਜਾਂ ਨਹੀਂ ਜੇਕਰ ਉਸ ਵੱਲੋਂ ਅਸੰਤੁਸ਼ਟਤਾ ਦਾ ਪ੍ਰਗਟਾਵਾ ਕੀਤਾ ਜਾਵੇ ਤਾਂ ਉਸ ਦੀ ਸ਼ਿਕਾਇਤ ਨੂੰ ਉਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਂਦਾ ਹੈ।

          ਸ੍ਰੀ ਮੋਦੀ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਹਫਤੇ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ  ਜਿਲ੍ਹਾ  ਆਈ ਟੀ ਇੰਚਾਰਜ਼ ਸ਼੍ਰੀ ਗੁਲਸ਼ਨ ਕੁਮਾਰ, ਮੈਡਮ ਸੁਖਰਾਜ ਕੌਰ , ਤੰਨੂ ਮਹਾਜਨ, ਸ਼੍ਰੀ ਰਾਜਕੁਮਾਰ, ਸ: ਮਲਕੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ

ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ...

ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ

ਤਪਾ, 3 ਜਨਵਰੀ         ਪੰਜਾਬ ਪ੍ਰਦੂਸ਼ਣ ਰੋਕਥਾਮ...

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ...