ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ

ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ […]

ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ

ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਗਏ ਹਨ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ‘ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ’ ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ। ਖਿਡਾਰੀ ਅਤੇ ਖੇਡਾਂ ਨਾਲ ਜੁੜੇ ਵਿਅਕਤੀ 15 ਅਪਰੈਲ 2023 ਤੱਕ ਈਮੇਲ [email protected] ਉਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ।

Also Read : NMACC ਲਾਂਚ ‘ਤੇ ਅੰਬਾਨੀ ਦੀ ਪ੍ਰਸ਼ੰਸਾ ਕਰਨ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਚਿੱਠੀ | 5 ਅੰਕ

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿੱਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐਨ.ਆਈ.ਐਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

Tags: news punjab

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ