Sunday, January 26, 2025

ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ

Date:

ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ

ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਗਏ ਹਨ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ‘ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ’ ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ। ਖਿਡਾਰੀ ਅਤੇ ਖੇਡਾਂ ਨਾਲ ਜੁੜੇ ਵਿਅਕਤੀ 15 ਅਪਰੈਲ 2023 ਤੱਕ ਈਮੇਲ suggestions.sportspolicy.punjab@gmail.com ਉਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ।

Also Read : NMACC ਲਾਂਚ ‘ਤੇ ਅੰਬਾਨੀ ਦੀ ਪ੍ਰਸ਼ੰਸਾ ਕਰਨ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਚਿੱਠੀ | 5 ਅੰਕ

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿੱਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐਨ.ਆਈ.ਐਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...