Friday, January 24, 2025

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਜੂਨ

Date:

ਚੰਡੀਗੜ੍ਹ, 7 ਜੂਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

Share post:

Subscribe

spot_imgspot_img

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ...

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ...