ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। REGULARIZATION PROCESS CONTRACTUAL TEACHERS
ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।
ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ। REGULARIZATION PROCESS CONTRACTUAL TEACHERS
ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ।
ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
Also Read : ਵੱਡੇ ਵਾਲਾਂ ਲਈ ਕਰੀ ਪੱਤੇ ਦੀ ਵਰਤੋਂ ਕਰਨ ਦੇ 4 ਤਰੀਕੇ