ਪੰਜਾਬੀ ਗਾਇਕ ਮਨਕੀਰਤ ਔਲਖ ਦੀ ਹੋਈ ਰੇਕੀ

Reiki done by Mankirat Aulakh

ਗਾਇਕ ਮਨਕੀਰਤ ਔਲਖ ਦਾ ਬਾਈਕ ਸਵਾਰਾਂ ਨੇ ਕੀਤਾ ਪਿੱਛਾ, ਰੇਕੀ ਹੋਣ ਦਾ ਜਤਾਇਆ ਸ਼ੱਕ

ਮੋਹਾਲੀReiki done by Mankirat Aulakh ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਦੀ ਰੇਕੀ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਹ ਘਟਨਾ ਵੀਰਵਾਰ ਰਾਤ ਦੀ ਦੱਸੀ ਜਾ ਰਹੀ ਹੈ। ਮਨਕੀਰਤ ਔਲਖ ਨੇ ਦੱਸਿਆ ਹੈ ਕਿ ਬੀਤੀ ਰਾਤ ਜਦੋਂ ਉਹ ਮੁਹਾਲੀ ਸਥਿਤ ਆਪਣੇ ਫਲੈਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਮਨਕੀਰਤ ਔਲਖ ਦੇ ਵਾਹਨਾਂ ਦਾ ਪਿੱਛਾ ਕਰਨ ਵਾਲੇ ਨੌਜਵਾਨਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਪੰਜਾਬ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਰਾਤ ਸਮੇਂ ਮਨਕੀਰਤ ਔਲਖ (Mankirt Aulakh) ਆਪਣੇ ਸੁਰੱਖਿਆ ਕਾਫ਼ਲੇ ਸਮੇਤ ਮੁਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਘਰ ਵੱਲ ਆ ਰਿਹਾ ਸੀ। ਉਦੋਂ ਹੀ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਤਿੰਨੋਂ ਨੌਜਵਾਨਾਂ ਦੇ ਚਿਹਰੇ ਢਕੇ ਹੋਏ ਸਨ। ਬਾਈਕ ਸਵਾਰਾਂ ਨੇ ਕਰੀਬ ਦੋ ਕਿਲੋਮੀਟਰ ਤੱਕ ਕਾਫਲੇ ਦਾ ਪਿੱਛਾ ਕੀਤਾ ਪਰ ਕਾਰ ‘ਚ ਬੈਠੇ ਸੁਰੱਖਿਆ ਮੁਲਾਜ਼ਮ ਅਤੇ ਮਨਕੀਰਤ ਔਲਖ ਨੂੰ ਇਸ ਦੀ ਭਿਣਕ ਲੱਗ ਗਈ।

ਸੋਸਾਇਟੀ ‘ਚ ਪਹੁੰਚ ਕੇ ਮਨਕੀਰਤ ਔਲਖ ਦਾ ਸੁਰੱਖਿਆ ਗਾਰਡ ਆਪਣੇ ਲਾਇਸੰਸੀ ਹਥਿਆਰ ਨਾਲ ਬਾਈਕ ਸਵਾਰਾਂ ਦੇ ਪਿੱਛੇ ਭੱਜਿਆ ਪਰ ਉਦੋਂ ਤੱਕ ਬਾਈਕ ਸਵਾਰ ਉਥੋਂ ਫਰਾਰ ਹੋ ਚੁੱਕੇ ਸਨ। ਮਨਕੀਰਤ ਔਲਖ ਨੇ ਪੰਜਾਬ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਇਹ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਦਕਿ ਪੁਲਸ ਨੂੰ ਸ਼ੱਕ ਹੈ ਕਿ ਮਨਕੀਰਤ ਔਲਖ ਦੀ ਹਰਕਤ ਨੂੰ ਲੈ ਕੇ ਰੇਕੀ ਕੀਤੀ ਜਾ ਰਹੀ ਹੈ।Reiki done by Mankirat Aulakh

also read: ਜਾਪਾਨ ‘ਚ PM ਦੀ ਰੈਲੀ ‘ਚ ਧਮਾਕਾ, ਵਾਲ-ਵਾਲ ਬਚੇ ਜਾਪਾਨ ਦੇ ਪ੍ਰਧਾਨ ਮੰਤਰੀ Fumio

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗਾਇਕਾਂ ਤੇ ਅਦਾਕਾਰਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ ਸੀਸੀਟੀਵੀ ਵੀ ਸਾਹਮਣੇ ਆਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਮਨਕੀਰਤ ਔਲਖ ਨੂੰ ਕਈ ਵਾਰ ਮਿਲੀ ਹੈ ਜਾਨੋਂ ਮਾਰਨ ਦੀ ਧਮਕੀ (Mankirt Aulakh)

ਦੱਸ ਦਈਏ ਕਿ ਮਨਕੀਰਤ ਔਲਖ ਦਾ ਨਾਂ ਉਸ ਸਮੇਂ ਸੁਰਖੀਆਂ ‘ਚ ਆਇਆ ਸੀ, ਜਦੋਂ ਉਸ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜ਼ਿਸ਼ ‘ਚ ਸ਼ਾਮਲ ਹੋਣ ਦਾ ਦੋਸ਼ ਲੱਗਾ ਸੀ ਪਰ ਪੰਜਾਬ ਪੁਲਸ ਨੇ ਆਪਣੀ ਜਾਂਚ ‘ਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਗੈਂਗਸਟਰ ਬੰਬੀਹਾ ਗਰੁੱਪ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਦੱਸਣਯੋਗ ਹੈ ਕਿ ਮੋਹਾਲੀ ਵਿਚ ਆਈਪੀਐਲ ਮੈਚ ਵੀ ਚੱਲ ਰਹੇ ਹਨ, ਮਾਹੌਲ ਖਰਾਬ ਨਾ ਹੋਵੇ ਇਸ ਕਾਰਨ ਵੀ ਪੰਜਾਬ ਪੁਲਿਸ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।

ਪੁਲਿਸ ਪੂਰੇ ਮਾਮਲੇ ਦੀ ਕਰ ਰਹੀ ਹੈ ਜਾਂਚ : ਐਸਐਸਪੀ ਡਾ. ਸੰਦੀਪ ਗਰਗ Reiki done by Mankirat Aulakh

ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਵੀ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਕਰਦੇ ਹੋਏ ਆਸਪਾਸ ਦੇ ਹੋਰ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੇ ਹਨ। ਐਸਐਸਪੀ ਨੇ ਦੱਸਿਆ ਕਿ ਬਾਈਕ ਸਵਾਰ ਨੌਜਵਾਨਾਂ ਨੇ ਸਿਰਫ ਰੇਕੀ ਹੀ ਕਰਨੀ ਸੀ ਜਾਂ ਫਿਰ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ ਇਹ ਗੰਭੀਰ ਅਤੇ ਡੂੰਘਾਈ ਨਾਲ ਜਾਂਚ ਕਰਨ ਦਾ ਮਾਮਲਾ ਹੈ। ਪੁਲਿਸ ਬਾਈਕ ਨੰਬਰ ਅਤੇ ਹੁਲੀਏ ਦੇ ਆਧਾਰ ‘ਤੇ ਨੌਜਵਾਨਾਂ ਦੀ ਭਾਲ ਕਰ ਰਹੀ ਹੈ।

[wpadcenter_ad id='4448' align='none']