Monday, January 20, 2025

ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ ਐਸ.ਏ.ਐਸ ਨਗਰ ਵਿਖੇ ਤਬਦੀਲ ਕਰਨ ਦੇ ਖਦਸ਼ੇ ਨੂੰ ਕੀਤਾ ਰੱਦ

Date:

ਚੰਡੀਗੜ੍ਹ, 06 ਜੂਨ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇੰਨ੍ਹਾਂ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ  ਐਸ.ਏ.ਐਸ ਨਗਰ ਵਿਖੇ ਤਬਦੀਲ ਕਰਨ ਦੇ ਜਾਹਿਰ ਕੀਤੇ ਗਏ ਖਦਸ਼ੇ ਨੂੰ ਵੀ ਸ੍ਰੀ ਜਿੰਪਾ ਨੇ ਮੁੱਢੋਂ ਰੱਦ ਕੀਤਾ।

ਇਥੇ ਪੰਜਾਬ ਭਵਨ ਵਿਖੇ ਹੋਈ ਇਸ਼ ਮੀਟਿੰਗ ਦੌਰਾਨ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਦਫਤਰ ਵਿਖੇ ਤੈਨਾਤ ਮੁਲਾਜ਼ਮਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਵੀ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਮੁਕੰਮਲ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਭਾਗ ਦੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਮੁਲਾਜਮ ਆਪਣੇ ਕਿਸੇ ਵੀ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਸ ਗੱਲ ਦਾ ਸਖਤ ਨੋਟਿਸ ਲਿਆ ਕਿ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇ 95 ਕੇਸ ਮੁੱਖ ਦਫ਼ਤਰ ਵਿਖੇ ਲੰਬੇ ਸਮੇਂ ਤੋਂ ਲਟਕ ਰਹੇ ਹਨ ਅਤੇ ਇਸ ਤੋਂ ਇਲਾਵਾ ‘ਸੀ’ ਅਤੇ ‘ਡੀ’ ਸ਼੍ਰੇਣੀਆਂ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਨਾਲ ਸਬੰਧਤ ਕੇਸ ਵੀ ਬਕਾਇਆ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਦਫਤਰ ਦੇ ਮੁਲਾਜ਼ਮਾਂ ਨੂੰ ਅਜਿਹੇ ਸਾਰੇ ਮਾਮਲਿਆਂ ਵਿੱਚ ਵੀ ਤੇਜੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

Share post:

Subscribe

spot_imgspot_img

Popular

More like this
Related

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ਜੈਤਸਰੀ ਮਹਲਾ ੪ ਘਰੁ ੧...

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...