ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਨੂੰ ਰਾਹਤ, ਨਹੀਂ ਹੋਣਗੇ ਡਿਪੋਰਟ

Date:

ਕੈਨੇਡੀਅਨ ਸਰਕਾਰ ਵੱਲੋਂ ਦੇਸ਼ ਵਿੱਚੋਂ ਡਿਪੋਰਟ (Deportation) ਕਰਨ ਦੇ ਫੈਸਲੇ ਦਾ ਵਿਰੋਧ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ (Canada) ਸਰਕਾਰ ਨੇ ਲਵਪ੍ਰੀਤ ਸਿੰਘ ਵਿਰੁੱਧ ਸ਼ੁਰੂ ਕੀਤੀ ਦੇਸ਼ ਨਿਕਾਲੇ ਦੀ ਕਾਰਵਾਈ ਨੂੰ ਅਗਲੇ ਨੋਟਿਸ ਤੱਕ ਰੋਕ ਦਿੱਤਾ ਹੈ। ਕੈਨੇਡੀਅਨ ਅਧਿਕਾਰੀਆਂ ਵੱਲੋਂ ਲਵਪ੍ਰੀਤ ਸਿੰਘ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ 5 ਜੂਨ ਨੂੰ ਟੋਰਾਂਟੋ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਲਵਪ੍ਰੀਤ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਐਸ.ਏ.ਐਸ ਨਗਰ ਦੇ ਪਿੰਡ ਚਤਮਾਲਾ ਦਾ ਵਸਨੀਕ ਹੈ। ਇਸ ਤੋਂ ਪਹਿਲਾਂ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਲਵਪ੍ਰੀਤ ਸਿੰਘ ਨੂੰ 13 ਜੂਨ ਤੱਕ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਸੀ।

‘ਹਿੰਦੁਸਤਾਨ ਟਾਈਮਜ਼’ ਵਿੱਚ ਛਪੀ ਰਿਪੋਰਟ ਅਨੁਸਾਰ ਕੈਨੇਡੀਅਨ ਅਧਿਕਾਰੀਆਂ ਨੇ ਪਾਇਆ ਸੀ ਕਿ ਲਵਪ੍ਰੀਤ ਸਿੰਘ ਛੇ ਸਾਲ ਪਹਿਲਾਂ ਜਿਹੜੇ ਆਫਰ ਲੈਟਰ ਦੇ ਆਧਾਰ ਉਤੇ ਸਟੱਡੀ ਪਰਮਿਟ ’ਤੇ ਕੈਨੇਡਾ ਵਿੱਚ ਦਾਖ਼ਲਾ ਲਿਆ ਸੀ, ਉਹ ਫਰਜ਼ੀ ਸੀ। ਲਵਪ੍ਰੀਤ ਸਿੰਘ ਉਨ੍ਹਾਂ 700 ਭਾਰਤੀ ਵਿਦਿਆਰਥੀਆਂ ਵਿੱਚੋਂ ਸਨ ਜਿਨ੍ਹਾਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜਾਅਲੀ ਦਸਤਾਵੇਜ਼ਾਂ ਕਾਰਨ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਸਨ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਕੈਨੇਡੀਅਨ ਸਰਕਾਰ ਨੇ 700 ਭਾਰਤੀ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਸਾਹਨੀ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਅਤੇ ਭਾਰਤੀ ਹਾਈ ਕਮਿਸ਼ਨ (Indian High Commission)  ਦੀ ਮਦਦ ਨਾਲ ਇਹ ਫੈਸਲਾ ਲਿਆ ਹੈ।Relief for Punjabi students in Canada

ਵਿਕਰਮ ਸਾਹਨੀ ਨੇ ਕਿਹਾ ਕਿ ‘ਅਸੀਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ ਅਤੇ ਅਸੀਂ ਉਨ੍ਹਾਂ ਨੂੰ ਸਮਝਾਇਆ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੋਈ ਜਾਅਲਸਾਜ਼ੀ ਜਾਂ ਧੋਖਾਧੜੀ ਨਹੀਂ ਕੀਤੀ ਹੈ। ਉਹ ਖੁਦ ਧੋਖੇ ਦਾ ਸ਼ਿਕਾਰ ਹਨ। ਕਿਉਂਕਿ ਕੁਝ ਅਣਅਧਿਕਾਰਤ ਏਜੰਟਾਂ ਨੇ ਜਾਅਲੀ ਐਡਮਿਟ ਕਾਰਡ ਅਤੇ ਭੁਗਤਾਨ ਦੀਆਂ ਰਸੀਦਾਂ ਜਾਰੀ ਕੀਤੀਆਂ ਹਨ। ਵੀਜ਼ੇ ਵੀ ਬਿਨਾਂ ਕਿਸੇ ਪੜਤਾਲ ਦੇ ਦਿੱਤੇ ਗਏ। ਫਿਰ ਜਦੋਂ ਬੱਚੇ ਉਥੇ ਪਹੁੰਚੇ ਤਾਂ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ। ਕਰੀਬ 700 ਵਿਦਿਆਰਥੀ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਦੇ ਸਨ, ਨੂੰ ਜਾਅਲੀ ਦਸਤਾਵੇਜ਼ਾਂ ਕਾਰਨ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਰਿਹਾ ਸੀ। ਇਨ੍ਹਾਂ ਸਾਰਿਆਂ ਦੀ ਠੱਗੀ ਜਲੰਧਰ ਦੇ ਇਕ ਸਲਾਹਕਾਰ ਬ੍ਰਿਜੇਸ਼ ਮਿਸ਼ਰਾ ਨੇ ਕੀਤੀ ਸੀ। ਜਿਸ ਨੇ ਉਸ ਨੂੰ ਮੋਹਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਫਰਜ਼ੀ ਆਫਰ ਲੈਟਰਾਂ ਦੇ ਆਧਾਰ ‘ਤੇ ਕੈਨੇਡਾ ਭੇਜਿਆ ਸੀ।Relief for Punjabi students in Canada

also read :- 15 ਜੂਨ ਮਗਰੋਂ ਜਲੰਧਰ ਤੋਂ ਚੱਲਣ ਵਾਲੀਆਂ ਇਹ ਟਰੇਨਾਂ ਲੁਧਿਆਣਾ ਸਟੇਸ਼ਨ ’ਤੇ ਨਹੀਂ ਰੁਕਣਗੀਆਂ

ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਮਿਲੇ ਹਨ ਕਿਉਂਕਿ ਅੰਬੈਂਸੀ ਦੇ ਅਧਿਕਾਰੀ ਵੀ ਜਾਅਲਸਾਜ਼ੀ ਦਾ ਪਤਾ ਨਹੀਂ ਲਗਾ ਸਕੇ। ਉਨ੍ਹਾਂ ਦੇ ਸਬੰਧਤ ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪਹੁੰਚਣ ‘ਤੇ ਹੀ ਇਹ ਪਰਦਾਫਾਸ਼ ਹੋ ਗਿਆ ਕਿ ਉਹ ਇਨ੍ਹਾਂ ਸੰਸਥਾਵਾਂ ਨਾਲ ਰਜਿਸਟਰਡ ਨਹੀਂ ਹਨ। ਵਿਦਿਆਰਥੀਆਂ ਨੇ ਦੱਸਿਆ ਕਿ ਮਿਸ਼ਰਾ ਨੇ ਬਹਾਨੇ ਬਣਾ ਕੇ ਉਨ੍ਹਾਂ ਨੂੰ ਦੂਜੇ ਕਾਲਜਾਂ ਵਿੱਚ ਦਾਖ਼ਲਾ ਲੈਣ ਜਾਂ ਸਮੈਸਟਰ ਦਾ ਇੰਤਜ਼ਾਰ ਕਰਨ ਲਈ ਮਨਾਇਆ। 2016 ਵਿੱਚ ਕੈਨੇਡਾ ਆਏ ਵਿਦਿਆਰਥੀਆਂ ਨੇ ਪਰਮਾਨੈਂਟ ਰੈਜ਼ੀਡੈਂਸੀ ਲਈ ਅਪਲਾਈ ਕਰਨ ਤੋਂ ਬਾਅਦ ਹੀ ਉਨ੍ਹਾਂ ਦੇ ਦਸਤਾਵੇਜ਼ ਜਾਅਲੀ ਪਾਏ ਗਏ। CBSA ਨੇ ਮਾਮਲੇ ਦੀ ਵਿਸਤ੍ਰਿਤ ਜਾਂਚ ਕੀਤੀ ਅਤੇ ਮਿਸ਼ਰਾ ਦੀ ਫਰਮ ਐਜੂਕੇਸ਼ਨ ਐਂਡ ਮਾਈਗ੍ਰੇਸ਼ਨ ਸਰਵਿਸਿਜ਼ ‘ਤੇ ਧਿਆਨ ਕੇਂਦਰਿਤ ਕੀਤਾ। 2016 ਤੋਂ 2020 ਦਰਮਿਆਨ ਮਿਸ਼ਰਾ ਦੀ ਫਰਮ ਰਾਹੀਂ ਆਏ ਸਾਰੇ ਵਿਦਿਆਰਥੀਆਂ ਨੂੰ ਫਿਰ ਦੇਸ਼ ਨਿਕਾਲੇ ਦੇ ਨੋਟਿਸ ਭੇਜੇ ਗਏ।Relief for Punjabi students in Canada

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...