ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !

ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !

Relief news for Punjab too

Relief news for Punjab too

ਬੁੱਧਵਾਰ ਨੂੰ ਦਿੱਲੀ-ਐੱਨਸੀਆਰ, ਹਰਿਆਣਾ ‘ਚ ਗਰਮੀ ਦੇ ਰਿਕਾਰਡ ਟੁੱਟਣ ਦੇ ਤੁਰੰਤ ਬਾਅਦ ਭਾਰੀ ਮੀਂਹ ਨੇ ਮੌਸਮ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਇੱਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ, ਉੱਥੇ ਹੀ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ।

ਇਸ ਸਮੇਂ ਦਿੱਲ਼ੀ ਤੇ ਉਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਭਾਰੀ ਬਾਰਸ਼ (IMD Weather Update) ਹੋ ਰਹੀ ਹੈ। ਜਾਣਕਾਰੀ ਮਿਲ ਰਹੀ ਹੈ ਕਿ ਆਉਂਦੇ ਦਿਨਾਂ ਵਿਚ ਬਾਰਸ਼ ਦਾ ਸਿਲਸਲਾ ਜਾਰੀ ਰਹੇਗਾ। ਉਤਰੀ ਭਾਰਤ ਵਿਚ ਰਾਹਤ ਦੀ ਬਾਰਸ਼ ਸ਼ੁਰੂ ਹੋਣ ਵਾਲੀ ਹੈ।

ਇੱਕ ਹੋਰ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਪ੍ਰਭਾਵਿਤ ਕਰੇਗੀ। ਮੌਸਮ ਵਿਭਾਗ ਮੁਤਾਬਕ 29 ਮਈ ਤੋਂ ਨਵੀਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਜਿਸ ਕਾਰਨ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਕ ਪੱਛਮੀ ਗੜਬੜੀ ਅਗਲੇ ਦਿਨਾਂ ਵਿਚ ਬਾਰਸ਼ ਦੀ ਵਜ੍ਹਾ ਬਣੇਗੀ। ਪੰਜਾਬ, ਹਿਮਾਚਲ, ਚੰਡੀਗੜ੍ਹ ਵਿਚ ਪਹਿਲੀ ਜੂਨ ਤੋਂ ਮੌਸਮ ਬਦਲ ਸਕਦਾ ਹੈ। Relief news for Punjab too

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਬੁਲੇਟਿਨ ਮੁਤਾਬਕ 29 ਮਈ ਨੂੰ ਹਿਮਾਚਲ ਦੇ ਉੱਚੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 30 ਮਈ ਨੂੰ ਮੱਧ ਪਹਾੜੀ ਅਤੇ ਉੱਚਾਈ ਵਾਲੇ ਖੇਤਰਾਂ ਵਿੱਚ ਅਤੇ 1 ਜੂਨ ਨੂੰ ਪੂਰੇ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਉਤੇ ਵੀ ਵਿਖਾਈ ਦੇ ਸਕਦਾ ਹੈ।

ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਇੱਕ ਵੱਡੀ ਅਪਡੇਟ (monsoon punjab) ਦਿੱਤੀ ਹੈ। ਆਈਐਮਡੀ ਮੁਤਾਬਕ ਅਗਲੇ 3 ਦਿਨਾਂ ਵਿੱਚ ਮਾਨਸੂਨ ਕੇਰਲ ਪਹੁੰਚ ਜਾਵੇਗਾ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਹਨ।

also read :- ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਦੇ ਹੱਕ ‘ਚ ਡਟੇ ਦਾਦੂਵਾਲ

ਮੌਸਮ ਵਿਭਾਗ ਮੁਤਾਬਕ ਬਿਹਾਰ ‘ਚ 13 ਤੋਂ 18 ਜੂਨ, ਪੱਛਮੀ ਬੰਗਾਲ ‘ਚ 7 ਤੋਂ 13 ਜੂਨ, ਗੁਜਰਾਤ ‘ਚ 19 ਤੋਂ 30 ਜੂਨ, ਮੱਧ ਪ੍ਰਦੇਸ਼ ‘ਚ 16 ਤੋਂ 21 ਜੂਨ, ਉੱਤਰ ਪ੍ਰਦੇਸ਼ ‘ਚ 18 ਤੋਂ 25 ਜੂਨ, ਉੱਤਰ ਪ੍ਰਦੇਸ਼ ‘ਚ 26 ਤੋਂ 1 ਜੁਲਾਈ ਤੱਕ ਮੀਂਹ ਪਵੇਗਾ। ਪੰਜਾਬ ਵਿਚ ਮਾਨਸੂਨ 22 ਤੋਂ 25 ਜੂਨ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 20 ਤੋਂ 25 ਜੂਨ ਤੱਕ ਮਾਨਸੂਨ ਪੰਜਾਬ ਨੂੰ ਕਵਰ ਕਰ ਲਏਗਾ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 2 ਜੁਲਾਈ ਤੱਕ ਪੂਰਾ ਦੇਸ਼ ਕਵਰ ਹੋ ਜਾਵੇਗਾ।Relief news for Punjab too

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ