Wednesday, January 8, 2025

ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

Date:

Removed the lack of death

ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਕੁੜੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਇਕ ਨੌਜਵਾਨ ਨੂੰ ਘਰ ਬੁਲਾ ਕੇ ਉਸ ਦੀ ਪਹਿਲਾ ਕੁੱਟਮਾਰ ਕੀਤੀ ਅਤੇ ਫਿਰ ਕਤਲ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕਾਂ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਕੁੜੀ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ। 

ਇਸ ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸੁਬੇਗ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰਾਜਨ ਅਤੇ ਮੁਲਜ਼ਮ ਕੁੜੀ ਦੇ ਪ੍ਰੇਮ ਸਬੰਧ ਚੱਲ ਰਹੇ ਸਨ। ਬੀਤੇ ਦਿਨੀਂ ਜਦੋਂ ਉਹਨਾਂ ਦਾ ਪੁੱਤਰ ਘਰ ਨਹੀਂ ਪਹੁੰਚਿਆ ਤਾਂ ਉਨ੍ਹਾਂ ਨੂੰ ਚਿੰਤਾ ਹੋਣ ਲੱਗੀ। ਰਾਤ 11 ਵਜੇ ਰਾਜਨ ਦੀ ਪ੍ਰੇਮਿਕਾ ਦੀ ਭੈਣ ਦਾ ਫੋਨ ਆਇਆ ਕਿ ਰਾਜਨ ਉਸ ਦੇ ਘਰ ਹੈ। ਅਗਲੇ ਦਿਨ 7 ਅਪ੍ਰੈਲ ਨੂੰ ਬੇਟਾ ਘਰ ਨਹੀਂ ਆਇਆ। Removed the lack of death

also read :- ਇਨ੍ਹਾਂ ਦੇਸ਼ਾਂ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਚੀਨੀ ਹੈਕਰ

ਇਸ ਦੌਰਾਨ ਉਹਨਾਂ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਮੁੰਡੇ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰ ਬੁਲਾਇਆ ਅਤੇ ਫਿਰ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਜ਼ਖ਼ਮੀ ਹਾਲਤ ਵਿਚ ਰਾਜਨ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਪ੍ਰੇਮ ਸਬੰਧਾਂ ਕਾਰਨ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਮੁੰਡੇ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਮਾਰ ਦਿੱਤਾ ਹੈ। ਉਕਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। Removed the lack of death

Share post:

Subscribe

spot_imgspot_img

Popular

More like this
Related