ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ  ਅਨੰਦਪੁਰ ਸਾਹਿਬ  ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ

ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ  ਅਨੰਦਪੁਰ ਸਾਹਿਬ  ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 21 ਜੁਲਾਈ: report on damage ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।  ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ […]

ਚੰਡੀਗੜ੍ਹ, 21 ਜੁਲਾਈ:

report on damage ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ। 

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰ, ਬੀ ਐਂਡ ਆਰ ਦੇ ਅਧਿਕਾਰੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਮੀਟਿੰਗ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਆਵਾਜਾਈ ਦੇ ਮਾਰਗ ਅਤੇ ਪੁਲ੍ਹਾਂ ਦੇ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ।  report on damage

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ  ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ। report on damage