Saturday, December 21, 2024

ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਦੀ ਮੰਗ

Date:

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ

          ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।

 ਉਹਨਾਂ  ਨੇ ਦੱਸਿਆ ਕਿ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸਬੰਧੀ ਅਰਜੀਆਂ 16 ਅਕਤੂਬਰ 2024 ਤੋਂ 21 ਅਕਤੂਬਰ  2024 ਨੂੰ ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ,ਮਲੋਟ ਅਤੇ ਗਿੱਦੜਬਾਹਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 2 3 ਅਕਤੂਬਰ 2024  ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਮਾਧਿਅਮ ਰਾਹੀਂ ਪਟਾਕੇ ਵੇਚਣ ਸਬੰਧੀ ਲਾਇਸੰਸ ਜਾਰੀ ਕੀਤੇ ਜਾਣਗੇ।

            ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸਚਿਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਚਾਹਵਾਨ ਵਿਅਕਤੀ ਆਪਣੀ ਅਰਜੀ ਸਬੰਧਿਤ ਸਬ ਡਵੀਜ਼ਨ ਵਿਖੇ ਬਣੇ ਸੇਵਾ ਕੇਂਦਰਾਂ ਵਿੱਚ ਜਮ੍ਹਾ ਕਰਵਾ ਸਕਦੇ ਹਨ। ਅਰਜੀ/ਦਰਖਾਸਤ ਫਾਰਮ ਸੇਵਾ ਕੇਂਦਰਾਂ ਵਿੱਚ ਉਪਲਬਧ ਹਨ, ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਤੋਂ ਬਿਨਾਂ ਜੇਕਰ ਕੋਈ ਵਿਅਕਤੀ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ...