Thursday, January 2, 2025

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Date:

ਚੰਡੀਗੜ੍ਹ,10 ਅਕਤੂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ।

        ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 11.07.2024 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਦੁਬਾਰਾ ਅਰਜੀ ਦੇਣ ਦੀ ਜ਼ਰੂਰਤ ਨਹੀ ਹੋਵੇਗੀ, ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ  ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related