ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ […]

ਅੰਮ੍ਰਿਤਸਰ, 18 ਅਕਤੂਬਰ:

          ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਹਰ ਹੀਲੇ ਪੂਰੇ ਕਰੇਗੀ।

          ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਖੇਤਰ ਦੀ ਸਫਾਈ 2 ਟਰੈਕਟਰ ਟਰਾਲੀਆਂ ਅਤੇ 4 ਛੋਟੇ ਹਾਥੀ ਹੋਰ ਦਿੱਤੇ ਗਏ ਹਨ।  ਇਸੇ ਤਰ੍ਹਾਂ ਰਈਆ ਖੇਤਰ ਵਿੱਚ ਸਫਾਈ ਮੁਹਿੰਮ ਵਿੱਚ ਤੇਜੀ ਲਿਆਉਂਦੇ ਹੋਏ 4 ਛੋਟੇ ਹਾਥੀ ਹੋਰ ਲਗਾ ਦਿੱਤੇ ਗਏ। ਉਨ੍ਹਾਂ ਕਿ ਸਾਡੀ ਸਰਕਾਰ ਸਫਾਈ ਦਾ ਵਿਸ਼ੇਸ਼ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜਿਥੇ ਲੋਕਾਂ ਦਾ ਮੁਫ਼ਤ ਇਲਾਜ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।

          ਸ੍ਰ ਟੌਂਗ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਅਸੀਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁਜਗਾਰ ਦੇ ਖੇਤਰ ਵਿੱਚ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 46000 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦਿੱਲੀ ਇਛਾ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ।

Tags:

Advertisement

Latest

ਪੰਜਾਬ ਦੀ ਇੱਕ ਹੋਰ ਧੀ ਚੜੀ ਦਾਜ ਦੀ ਬਲੀ , ਪਿਤਾ ਨੇ ਕਿਹਾ ਕਿ ਸਹੁਰੇ ਮੰਗ ਰਹੇ ਸਨ ਮੋਟਰਸਾਈਕਲ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ