ਪੰਜਾਬ ਵਿਧਾਨਸਭਾ ‘ਚ ਉੱਠਿਆ ਅੰਮ੍ਰਿਤਪਾਲ ਸਿੰਘ ਦਾ ਮੁੱਦਾ , ਜਾਣੋ ਕਿਹੜੇ -ਕਿਹੜੇ ਮਤੇ ਹੋਏ ਪਾਸ ?

Resolutions passed in the Vidhan Sabha

ਪੰਜਾਬ ਵਿਧਾਨਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪੇਸ਼ ਕੀਤਾ ਜਿਸ ਨੂੰ ਸਹਿਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜੂਨ ਦੇ ਦੂਜੇ ਹਫ਼ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। Resolutions passed in the Vidhan Sabha

ਵਿਧਾਨਸਭਾ ਦੀ ਕਾਰਵਾਈ ਦੌਰਾਨ ਮਨਪ੍ਰੀਤ ਇਯਾਲੀ ਨੇ ਨੌਜਵਾਨਾਂ ‘ਤੇ ਐੱਨਐਸਏ ਲਗਾਉਣ ’ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਜੋ ਲੋਕ ਕਸੂਰਵਾਰ ਹਨ ਉਨ੍ਹਾਂ ਖਿਲਾਫ਼ ਦੇ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇ । ਪਰ ਪੰਜਾਬ ਵਿੱਚ ਐੱਨਐਸਏ ਲਗਾ ਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਬੇਕਸੂਰ ਨੌਜਵਾਨਾਂ ਨੂੰ ਪਿੰਡਾਂ ‘ਚੋਂ ਚੁੱਕ ਕੇ ਦਹਿਸ਼ਤ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿਚ ਚੰਗਾ ਮਾਹੌਲ ਸਿਰਜਿਆ ਜਾ ਸਕੇ। Resolutions passed in the Vidhan Sabha

ਪੰਜਾਬ ਭਾਜਪਾ ਪ੍ਰਧਾਨ ਅਤੇ ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਹਿੰਦੁਸਤਾਨ ਦਾ ਵਾਸੀ ਨਾ ਹੋਣ ਦੀ ਗੱਲ ਕਹੀ ਹੈ, ਉਹ ਭਾਈਚਾਰਕ ਸਾਂਝ ਤੋੜਨ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਕਾਂਗਰਸ ਆਪਣੇ ਨਾਲ ਜੋੜ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਹਿਮਾਇਤ ਕੀਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮੁੱਦੇ ‘ਤੇ ਭਾਜਪਾ ਉਨ੍ਹਾਂ ਦੇ ਨਾਲ ਹੈ।ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ। Resolutions passed in the Vidhan Sabha

[wpadcenter_ad id='4448' align='none']