Friday, December 27, 2024

ਹੁਣ ਰਾਤ ਨੂੰ 12 ਵਜੇ ਬੰਦ ਹੋਣਗੇ ਰੈਸਟੋਰੈਂਟ ਤੇ ਕਲੱਬ, ਜਾਰੀ ਹੋ ਗਏ ਨਵੇਂ ਹੁਕਮ

Date:

 Restaurants will close at 12 o’clock

ਰੈਸਟੋਰੈਂਟ ਅਤੇ ਕਲੱਬ ਹੁਣ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੁਲਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੁਲਸ (ਇੰਵੈਸਟੀਗੇਸ਼ਨ) ਅਦਿੱਤਿਆ ਐੱਸ. ਵਾਰੀਅਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੁੱਚੇ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।Restaurants will close at 12 o’clock

ALSO READ :- ਹਰਿਆਣਾ ਦੇ ਪੰਚਕੂਲਾ ‘ਚ ਪਲਟੀ ਸਕੂਲ ਬੱਸ 8 ਵਿਦਿਆਰਥੀ ਜ਼ਖਮੀ , 4 ਦੀ ਹਾਲਾਤ ਨਾਜ਼ੁਕ

ਹੁਕਮਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੀ. ਜੇ, ਲਾਈਵ ਆਰਕੈਸਟਰਾ/ਸਿੰਗਰ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ। ਇਹ ਹੁਕਮ 19-07-2024 ਤੋਂ 18-09-2024 ਤੱਕ ਲਾਗੂ ਰਹੇਗਾ Restaurants will close at 12 o’clock

Share post:

Subscribe

spot_imgspot_img

Popular

More like this
Related