Friday, December 27, 2024

ਗੱਤਕਾ ਸੰਸਥਾਵਾਂ ਵੱਲੋਂ ਐਸ.ਜੀ.ਐਫ.ਆਈ. ਪ੍ਰਧਾਨ ਤੇ ਸੰਯੁਕਤ ਸਕੱਤਰ ਦਾ ਖੇਡ ਦੀ ਬਹਾਲੀ ਲਈ ਧੰਨਵਾਦ

Date:

ਚੰਡੀਗੜ, 11 ਅਗਸਤ

RETURN OF GATKE ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਅਣਥੱਕ ਯਤਨਾਂ ਸਦਕਾ ਮਾਰਸ਼ਲ ਆਰਟ ਗੱਤਕੇ ਦੀ ਪ੍ਰਫੁੱਲਤਾ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਅਤੇ ਸੱਤ ਸਾਲਾਂ ਦੇ ਵਕਫੇ ਤੋਂ ਬਾਅਦ ਅਗਾਮੀ ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਬਤੌਰ ਖੇਡ ਵਜੋਂ ਮੁੜ੍ਹ ਸ਼ਾਮਲ ਕਰ ਲਿਆ ਗਿਆ ਹੈ। ਇਸ ਮਹੱਤਵਪੂਰਨ ਘਟਨਾਕ੍ਰਮ ਦਾ ਖੁਲਾਸਾ ਅੱਜ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ ਅਤੇ ਡਾ. ਦੀਪ ਸਿੰਘ ਜਨਰਲ ਸਕੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਕੀਤਾ। ਵਧੇਰੇ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ) ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਗਵਤੀ ਸਿੰਘ ਨਾਲ ਇੱਕ ਅਹਿਮ ਮੀਟਿੰਗ ਹੋਈ, ਜੋ ਕਿ ਲਖਨਊ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਵਜੋਂ ਤਾਇਨਾਤ ਹਨ। ਇਸ ਮੀਟਿੰਗ ਦੌਰਾਨ ਗਰੇਵਾਲ ਨੇ ਉਨ੍ਹਾਂ ਨੂੰ ਇੱਕ ਰਸਮੀ ਬੇਨਤੀ ਪੱਤਰ ਅਤੇ ਗੱਤਕਾ ਖੇਡ ਦੀ ਤਕਨੀਕੀ ਨਿਯਮਾਂਵਲੀ ਵੀ ਪੇਸ਼ ਕੀਤੀ ਜਿਸ ਵਿੱਚ ਆਗਾਮੀ 66ਵੀਆਂ ਕੌਮੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਉਸ ਮੌਕੇ ਐਸ.ਜੀ.ਐਫ.ਆਈ. ਦੇ ਪ੍ਰਤੀਨਿਧੀ ਨੇ ਗੱਤਕੇ ਨੂੰ ਪ੍ਰਸਤਾਵਿਤ ਖੇਡ ਕੈਲੰਡਰ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਕੀਤਾ ਸੀ ਜਿਸ ਕਰਕੇ ਗੱਤਕਾ ਖਿਡਾਰੀਆਂ ਅੰਦਰ ਵਿਆਪਕ ਖੁਸ਼ੀ ਅਤੇ ਉਮੀਦ ਦੀ ਕਿਰਨ ਪੈਦਾ ਹੋਈ ਹੈ।

ਹਰਜੀਤ ਸਿੰਘ ਗਰੇਵਾਲ਼ ਤੇ ਡਾ. ਦੀਪ ਸਿੰਘ ਨੇ ਇਸ ਧੰਨਵਾਦੀ ਪ੍ਰਗਟਾਵੇ ਵਿੱਚ ਐਸ.ਜੀ.ਐਫ.ਆਈ. ਦੇ ਪ੍ਰਧਾਨ ਦੀਪਕ ਕੁਮਾਰ ਆਈ.ਏ..ਐਸ. ਅਤੇ ਸੰਯੁਕਤ ਸਕੱਤਰ ਭਗਵਤੀ ਸਿੰਘ ਦੇ ਸਹਿਯੋਗੀ ਯਤਨਾਂ ਲਈ ਤਹਿਦਿਲੋਂ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਰਾਸ਼ਟਰੀ ਮੰਚ ‘ਤੇ ਗੱਤਕੇ ਦੀ ਮੁੜ ਸੁਰਜੀਤੀ ਲਈ ਰਾਹ ਪੱਧਰਾ ਕੀਤਾ ਹੈ। ਗਰੇਵਾਲ ਨੇ ਉਮੀਦ ਜਤਾਈ ਕਿ ਗੱਤਕਾ ਖੇਡ ਦੀ ਹੁਣ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਵਿੱਚ ਸ਼ਮੂਲੀਅਤ ਸਦਕਾ ਇਸ ਖੇਡ ਦੇ ਪ੍ਰਸਾਰ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਬਹੁਤ ਲੋੜੀਂਦਾ ਉਤਸ਼ਾਹ ਅਤੇ ਸਵੀਕ੍ਰਿਤੀ ਮਿਲੇਗੀ।

READ ALSO : ਮੂਸੇਵਾਲਾ ਦੇ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਮੂਸੇਵਾਲਾ ਦੇ ਕਤਲਕਾਂਡ

ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਦੀ ਸ਼ਮੂਲੀਅਤ ਦਾ ਜ਼ਿਕਰ ਕਰਦੇ ਹੋਏ, ਗਰੇਵਾਲ  ਤੇ ਡਾ. ਦੀਪ ਸਿੰਘ ਨੇ ਦੱਸਿਆ ਕਿ ਇਸ ਮਾਰਸ਼ਲ ਆਰਟ ਨੂੰ ਸ਼ੁਰੂਆਤ ਵਿੱਚ ਸਾਲ 2012 ਦੌਰਾਨ ਕੌਮੀ ਸਕੂਲ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ, ਪਰ ਦੋ ਸਾਲਾਂ ਬਾਅਦ ਹੀ ਇਸ ਨੂੰ ਖੇਡ ਕੈਲੰਡਰ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਸਾਲ 2015 ਵਿੱਚ, ਐਨ.ਜੀ.ਏ.ਆਈ. ਦੇ ਯਤਨਾਂ ਨਾਲ, ਗੱਤਕੇ ਨੂੰ ਮੁੜ ਨੈਸ਼ਨਲ ਸਕੂਲ ਖੇਡਾਂ ਵਿੱਚ ਬਹਾਲ ਕੀਤਾ ਗਿਆ ਸੀ, ਪਰ ਪੰਜਾਬ ਵਿੱਚ ਖੇਡਾਂ ਦੀ ਮੇਜ਼ਬਾਨੀ ਵਿੱਚ ਤਰਕਸੰਗਤ ਚੁਣੌਤੀਆਂ ਕਾਰਨ ਇੱਕ ਵਾਰ ਫਿਰ ਇਸ ਖੇਡ ਨੂੰ ਬਾਹਰ ਹੋਣ ਦਾ ਸਾਹਮਣਾ ਕਰਨਾ ਪਿਆ।RETURN OF GATKE

ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ਼  ਤੇ ਡਾ. ਦੀਪ ਸਿੰਘ ਨੇ ਇਸ ਪ੍ਰਾਪਤੀ ਉੱਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਦ੍ਰਿੜ ਸਮਰਪਣ ਲਈ ਹਾਰਦਿਕ ਵਧਾਈ ਦਿੱਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਇਹ ਮਹੱਤਵਪੂਰਨ ਫੈਸਲਾ ਬਿਨਾਂ ਸ਼ੱਕ ਦੇਸ਼ ਵਿੱਚ ਗੱਤਕਾ ਖੇਡ ਦੇ ਵਧਣ-ਫੁੱਲਣ ਦੇ ਰਾਹ ਨੂੰ ਹੋਰ ਉਤਸ਼ਾਹਿਤ ਕਰੇਗਾ।RETURN OF GATKE

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...