ਲੰਬਿਤ ਇੰਤਕਾਲ ਦਰਜ ਕਰਨ ਸ਼ਨਿੱਚਰਵਾਰ 6 ਜਨਵਰੀ ਨੂੰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜਨਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ।
      ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਸੂਬੇ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਹਦਾਇਤਾਂ ਅਨੁਸਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
     ਉਨ੍ਹਾਂ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
      ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
      ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

Share post:

Subscribe

spot_imgspot_img

Popular

More like this
Related

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ...

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ...