ਫਾਜ਼ਿਲਕਾ 31 ਜੁਲਾਈ 2024
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਮਗਨਰੇਗਾ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਰੂਰਲ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਬੀ.ਪੀ.ਐੱਲ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਟੇਟ ਰੂਰਲ ਅਜੀਵਿਕਾ ਮਿਸ਼ਨ ਸਕੀਮ ਦਾ ਮਕਸਦ ਪਿੰਡਾਂ ਦੇ ਗਰੀਬ ਤਬਕੇ ਦੇ ਪਰਿਵਾਰਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਵਾ ਕੇ ਉਨ੍ਹਾਂ ਦਾ ਜੀਵਨ ਮਿਆਰ ਉੱਚਾ ਚੁੱਕਣਾ ਹੈ, ਇਸ ਦੇ ਤਹਿਤ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵੀ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਤਹਿ ਪਿੰਡਾਂ ਦੇ ਗਰੀਬ ਤਬਕੇ ਦੇ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਸਰਕਾਰ ਵੱਲੋਂ ਨਰੇਗਾ ਵਰਕਰਾਂ ਦੇ ਜ਼ੋਬ ਕਾਰਡ ਕਾਰਡ ਬਣਾਏ ਜਾਂਦੇ ਹਨ ਜਿਸ ਉਪਰੰਤ ਉਸ ਨੂੰ ਆਪਣੇ ਕੰਮ ਦੇ ਹਿਸਾਬ ਨਾਲ ਸਰਕਾਰ ਵੱਲੋਂ ਬਣਦਾ ਭੱਤਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਦਾ ਲਾਭ ਹਰ ਯੋਗ ਲੋੜਵੰਦ ਤੱਕ ਪਹੁੰਚਾਇਆ ਜਾਵੇ। ਇਸ ਉਪਰੰਤ ਉਨ੍ਹਾਂ ਕਿਹਾ ਕਿ ਪੈਂਡਿੰਗ ਕੇਸਾਂ ਦਾ ਵੀ ਤੁਰੰਤ ਹੀ ਨਿਪਟਾਰਾ ਕੀਤਾ ਜਾਵੇ। ਪ੍ਰਗਤੀ ਅਧੀਨ ਚੱਲ ਰਹੇ ਸਾਰੇ ਕੇਸਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ
[wpadcenter_ad id='4448' align='none']