Saturday, December 28, 2024

ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

Date:

ਚੰਡੀਗੜ੍ਹ, 25ਨਵੰਬਰ:

Review meeting regarding development works ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ  ਨਗਰ ਨਿਗਮ ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਕਮਿਸ਼ਨਰਾਂ ਨਾਲ ਅੱਜ ਦਿੱਨ ਸ਼ੁਕਰਵਾਰ ਨੂੰ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1, 2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜਿਹਨਾਂ ਮੱਦਾ ਵਿੱਚ ਅਣਵਰਤੇ ਫੰਡਜ਼ ਪੈਂਡਿੰਗ ਹਨ ਉਹਨਾਂ ਨੂੰ ਦਿੱਤੀ ਗਈ ਗਾਈਡਲਾਈਨਜ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ‘ਤੇ ਖਰਚ ਕੀਤਾ ਜਾਵੇ।

READ ALSO: ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ਲਈ ਕਾਲੀ ਮਿਰਚ ਸਭ ਤੋਂ ਵਧੀਆ

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਇਕਾਈਆਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਂਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ।

ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅੱਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਨਗਰ ਨਿਗਮਾਂ ਦੇ ਕਮਿਸ਼ਨਰਾਂ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।Review meeting regarding development works

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...