ਫਾਜ਼ਿਲਕਾ 14 ਜੂਨ
ਜ਼ਿਲ੍ਹੇ ਵਿਚ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਤਹਿਤ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਧਿਕਾਰੀ ਖੁਦ ਪਿੰਡਾਂ ਵਿਚ ਜਾ ਕੇ ਵਿਕਾਸ ਕਾਰਜਾਂ ਦੀ ਜਾਂਚ ਕਰ ਰਹੇ ਹਨ। ਇਸੇ ਲੜੀ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੌਰਾ ਕਰਕੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਪਿੰਡ ਪੱਕਾ ਚਿਸਤੀ ਵਿਚ ਖਾਲੇ ਦੇ ਨਿਰਮਾਣ ਦਾ ਕੰਮ ਦਾ ਜਾਇਜਾ ਲੈਂਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਆਖਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵੀ ਨਿਯਮਤ ਤੌਰ ਤੇ ਪਿੰਡਾਂ ਦੇ ਦੌਰੇ ਕਰਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜ ਤੇਜੀ ਨਾਲ ਪੂਰੇ ਕੀਤੇ ਜਾਣ ਅਤੇ ਗੁਣਵਤਾ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਵੀ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਰੁਜਗਾਰ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਡੀਡੀਪੀਓ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
Date: