Friday, December 27, 2024

ਕੈਬਨਿਟ ਮੰਤਰੀ ਵੱਲੋਂ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Date:

ਮਾਲੇਰਕੋਟਲਾ 11 ਅਕਤੂਬਰ :

              Review of paddy purchase arrangements ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮਾਲੇਰਕੋਟਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ। ਉਨ੍ਹਾਂ ਦੇ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ,  ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਕੁਠਾਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸਾਕਿਬ ਅਲੀ ਰਾਜਾ ਵੀ ਮੌਜੂਦ ਸਨ। ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕਰਦਿਆ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਅਦਾਇਗੀ ਪੱਧਰ ਦੀ ਰੈਕਿੰਗ ਵਿੱਚ ਪਹਿਲੇ ਸਥਾਨ ਤੇ ਹੈ ਜੋ ਕਿ ਸਲਾਘਾਯੋਗ ਹੈ। ਉਨ੍ਹਾਂ ਆਸ ਜਤਾਈ ਕਿ ਜ਼ਿਲ੍ਹਾ ਆਪਣੀ ਰੈਕਿੰਗ ਨੂੰ ਇਸੇ ਤਰ੍ਹਾਂ ਬਰਕਾਰ ਰੱਖੇਗਾ । ਇਸ ਮੌਕੇ ਉਨ੍ਹਾਂ ਆੜਤੀਆਂ ਜਗਨ ਨਾਥ ਦੀਵਾਨ ਦੀ ਫੜ ਤੇ ਪਿੰਡ ਸਰੋਦ ਦੇ ਕਿਸਾਨ ਸ੍ਰੀ ਗੁਰਿੰਦਰ ਸਿੰਘ ਦੀ ਢੇਰੀ ਦਾ ਨਿਰਖਿਣ ਕੀਤਾ ਅਤੇ ਉਸ ਉਪਰੰਤ ਕਿਸਾਨਾਂ,ਆੜਤੀਆਂ ਅਤੇ ਮੰਡੀ ਮਜਦੂਰਾਂ ਆਦਿ ਦੀਆਂ ਸਮੱਸਿਆਵਾਂ ਵੀ ਸੁਣੀਆਂ ।

           ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। । ਇਸ ਤੋਂ ਇਲਾਵਾ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟਿ੍ਰਕ ਪ੍ਰਮਾਣਿਕਤਾ ਦੀ ਤਕਨੀਕ ਸੁਰੂ ਕੀਤੀ ਗਈ ਹੈ। ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ  ਜਾ ਰਹੇ ਹਨ 

                                      ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ 10 ਅਕਤੂਬਰ ਤੱਕ ਕਰੀਬ 12,02,471.48 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 11,17,494.55 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 4,71,648.83 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਹੁਣ ਤੱਕ ਕਰੀਬ 1851.15 ਕਰੋੜ ਰੁਪਏ ਦੀ ਅਦਾਇਗੀ ਵੀ ਕਲੀਅਰ ਕੀਤੀ ਜਾ ਚੁੱਕੀ ਹੈ ।

READ ALSO : ਨੌ ਮਹੀਨੇ ਪਹਿਲਾਂ ਕਨੇਡਾ ਗਏ ਪਿੰਡ ਮੰਮਣਕੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਮੌਤ

            ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਖੁਸ਼ਹਾਲ ਹੋਣ ਦੇ ਰਾਹ ਉਤੇ ਚੱਲਦੇ ਹੋਏ ਰੰਗਲਾ ਪੰਜਾਬ ਬਣਨ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੇ ਯਤਨਾਂ ਸਦਕਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ 

                    ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਰੁਪਏ ਤੇ ਪਨਗ੍ਰੇਨਮਾਰਕਫੈੱਡਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸਨਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ  ਤਾਂ ਜੋ ਸੀਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ

             ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨਾਂ  ਨੂੰ ਪਰਾਲੀ ਸਾੜਨ ਦੀ  ਰਵਾਇਤੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਆਧੁਨਿਕ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜਮੀ ਕੀਤਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ। Review of paddy purchase arrangements 

                   ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਸ੍ਰੀ ਰਣਜੀਤ ਸਿਘ ,ਡੀ.ਐਸ.ਪੀ ਸ੍ਰੀ ਕੁਲਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ,ਜ਼ਿਲ੍ਹਾ ਮੰਡੀ ਅਫਸਰ ਸ੍ਰੀ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।Review of paddy purchase arrangements

Share post:

Subscribe

spot_imgspot_img

Popular

More like this
Related