Tuesday, January 7, 2025

ਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

Date:


ਚੰਡੀਗੜ੍ਹ, 19 ਅਗਸਤ:

Review of the development works of Nagar Districts ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼ ਬਲਕਾਰ ਸਿੰਘ ਨੇ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ, ਢਿੱਲਵਾਂ, ਨਡਾਲਾ, ਭੁਲੱਥ, ਮਾਹਿਲਪੁਰ ਅਤੇ ਬਲਾਚੋਰ ਵਿਚ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਇਸ ਤੋ ਇਲਾਵਾ ਉਨ੍ਹਾਂ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ।

ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਨੂੰ ਸਹੀ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।

READ ALSO :ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ

ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਕੇ ਵਿਕਾਸ ਕਾਰਜ ਕਰਵਾਏ ਜਾ ਸਕਣ।

ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।Review of the development works of Nagar Districts

ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਇੰਦਰਜੀਤ ਕੌਰ ਤੋ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।Review of the development works of Nagar Districts

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...