Sunday, January 19, 2025

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

Date:

ਲੁਧਿਆਣਾ, 15 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ੍ਹੀ \ਸਲ ਮੰਡੀ ਵਿੱਚ ਆਉਂਦੇ ਸਾਰ ਹੀ ਖ਼ਰੀਦਣ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਨੂੰ ਸ਼ਾਮਲ ਕਰਕੇ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਇਹ ਯਕੀਨੀ ਬਣਾਉਣ ਲਈ ਇੱਕ ਫੂਲ-ਪਰੂਫ ਵਿਧੀ ਲਾਗੂ ਕੀਤੀ ਜਾਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੀ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਸ਼ਾਮ ਤੱਕ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਰਿਪੋਰਟ ਸੌਂਪਣ ਲਈ ਕਿਹਾ। ਦਾਣਾ ਮੰਡੀਆਂ ਵਿੱਚ ਕਰੀਬ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਸੀ। ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਕਣਕ ਹੀ ਲਿਆਉਣ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...