ਚੰਡੀਗੜ੍ਹ/ਲੁਧਿਆਣਾ, 01 may
ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ।Review of the situation in Ludhiana
ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।Review of the situation in Ludhiana
also read :- ਸੂਬੇ ਵਿੱਚ ਅਨਾਜ ਵੰਡ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ‘ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ।Review of the situation in Ludhiana
ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
————