Wednesday, January 15, 2025

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

Date:

ਲੁਧਿਆਣਾ, 2 ਅਗਸਤ:

 ROAD SAFETY FORCE ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਦੀ ਸ਼ੁਰੂਆਤ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ, ਜੋ ਅੱਜ ਇੱਥੇ ਆਪਣੀ ਕਿਸਮ ਦੀ ਨਿਵੇਕਲੀ ਅਤੇ ਵਿਸ਼ੇਸ਼ ਫੋਰਸ ਦੀ ਸ਼ੁਰੂਆਤ ਕਰਨ ਲਈ ਵਿਸਤ੍ਰਿਤ ਸਮੀਖਿਆ ਮੀਟਿੰਗ ਲਈ ਪਹੁੰਚੇ ਸਨ, ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਬਹੁਤ ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਨੂੰ ਰੋਕਿਆ ਜਾਣਾ ਅਤਿ-ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਉਦੋਂ ਹੀ ਸੰਭਵ ਹੈ, ਜੇ ਸੂਬੇ ਦੀਆਂ ਸੜਕਾਂ ’ਤੇ ਟਰੈਫਿਕ ਨੂੰ ਬਿਹਤਰ ਢੰਗ ਨਾਲ ਕੰਟਰੋਲ ਕੀਤਾ ਜਾਵੇ, ਇਸੇ ਲਈ ਪੰਜਾਬ ਪੁਲਿਸ ਵਿੱਚ ‘ ਰੋਡ ਸੇਫਟੀ ਫੋਰਸ’ ਦਾ ਗਠਨ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਦੇ ਮੱਦੇਨਜ਼ਰ ਇਸ ਫੋਰਸ ਨੂੰ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਵਾਲਿਆਂ ’ਤੇ ਨਿਗ੍ਹਾ ਰੱਖਣ, ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਜਿਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ’ਤੇ ਬੋਝ ਵੀ ਘਟੇਗਾ।

READ ALSO : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਸ਼ੇਸ਼ ਫੋਰਸ ਲਈ ਪਹਿਲੇ ਪੜਾਅ ਤਹਿਤ 1300 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਫੋਰਸ ਵੱਲੋਂ ਵਰਤੇ ਜਾਣ ਵਾਲੇ ਵਾਹਨਾਂ ਦਾ ਮੁਆਇਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ’ਤੇ 144 ਵਾਹਨ ਲਾਂਚ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 116  ਇਸੂਜ਼ੂ ਵਾਹਨ ਹੋਣਗੇ, ਜੋ ਹਰ 30 ਕਿਲੋਮੀਟਰ ਬਾਅਦ ਤਾਇਨਾਤ ਕੀਤੇ ਜਾਣਗੇ ਅਤੇ 28 ਐਸ.ਯੂ.ਵੀ. ਹੋਣਗੀਆਂ, ਜੋ ਸਪੀਡ ਰਾਡਾਰ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਦੁਰਘਟਨਾ ਹੋਣ ‘ਤੇ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਉਪਲਬਧ ਹੋਵੇਗੀ।  ROAD SAFETY FORCE

ਮੁੱਖ ਮੰਤਰੀ ਨੇ ਸੂਬੇ ਵਿੱਚ ਇਸ ਅਤਿ-ਆਧੁਨਿਕ ਫੋਰਸ ਲਈ ਪ੍ਰਸਤਾਵਿਤ ਵਰਦੀਆਂ ਦੇ ਵੱਖ-ਵੱਖ ਡਿਜ਼ਾਈਨਾਂ ਦੀ ਵੀ ਜਾਂਚ ਕਰਦਿਆਂ ਕਿਹਾ ਕਿ ਵਰਦੀ ਵਿੱਚ ਰਿਫਲੈਕਟਰ ਜ਼ਰੂਰ ਹੋਣੇ ਚਾਹੀਦੇ ਹਨ ਤਾਂ ਜੋ ਲੋੜਵੰਦ ਵਿਅਕਤੀ ਦੂਰੋਂ ਵੀ ਇਨ੍ਹਾਂ ਵਾਹਨਾਂ ਨੂੰ ਦੇਖ ਸਕੇ। ਉਨ੍ਹਾਂ ਕਿਹਾ ਕਿ ਇਹ ਫੋਰਸ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਤੇ ਪਲੇਠਾ ਉਪਰਾਲਾ ਦੇਸ਼ ਦੇ ਬਾਕੀ ਰਾਜਾਂ ਵਿੱਚ ਵੀ ਦੁਹਰਾਇਆ ਜਾਵੇਗਾ।  ROAD SAFETY FORCE

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...