Saturday, December 28, 2024

ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.

Date:

ਚੰਡੀਗੜ੍ਹ, 23 ਅਗਸਤ 

Roads will be repaired on priority basis ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ। ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ। ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

READ ALSO : ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।Roads will be repaired on priority basis

ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਸੀ। ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।Roads will be repaired on priority basis

Share post:

Subscribe

spot_imgspot_img

Popular

More like this
Related