ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ

ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ

ਕੋਟਕਪੂਰਾ 12 ਅਗਸਤ,2024  ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਾਵਾ ਨੇ ਕੀਤਾ।   […]

ਕੋਟਕਪੂਰਾ 12 ਅਗਸਤ,2024

 ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਾਵਾ ਨੇ ਕੀਤਾ।  

ਸਪੀਕਰ ਸੰਧਵਾ ਨੇ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਗਰ ਪ੍ਰਥਾ ਦੀ ਸ਼ੁਰੂਆਤ ਗੁਰੂ  ਨਾਨਕ ਦੇਵ ਜੀ ਨੇ ਕੀਤੀ ਸੀ ਅਤੇ ਅੱਜ ਇਹ ਲੰਗਰ ਪ੍ਰਥਾ ਪੂਰੀ ਦੁਨੀਆ ਵਿੱਚ ਚੱਲ ਰਹੀ ਹੈ।  ਉਨ੍ਹਾਂ ਦੱਸਿਆ ਕਿ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵਿੱਚ ਰੋਜ਼ਾਨਾ 600 ਦੇ ਕਰੀਬ ਲੋੜਵੰਦ ਕੇਵਲ 20 ਰੁਪਏ ਵਿੱਚ ਲੰਗਰ ਛਕ ਰਹੇ ਹਨ। 

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ, ਮੈਡੀਕਲ ਕੈਂਪ ਲਗਾਉਣ, ਖੂਨਦਾਨ ਕੈਂਪ ਲਗਾਉਣ, ਅੰਤਿਮ ਸੰਸਕਾਰ ਲਈ ਲੱਕੜਾਂ ਦਾ ਪ੍ਰਬੰਧ ਆਦਿ ਸਮਾਜ ਸੇਵਾ ਦੇ ਕੰਮ ਕੀਤੇ ਜਾਂਦੇ ਹਨ। 

ਕਮੇਟੀ ਦੇ ਪ੍ਰਧਾਨ ਕਰਨ ਗੋਇਲ, ਸਕੱਤਰ ਸ੍ਰੀ ਸੁਸ਼ਾਂਤ ਬਾਂਸਲ ਅਤੇ ਚੇਅਰਮੈਨ ਦੀਪਕ ਗੋਇਲ ਨੇ ਦੱਸਿਆ ਕਿ ਜਦੋਂ ਤੋਂ ਇਹ ਬਾਲਾਜੀ ਰਸੋਈ ਚੱਲ ਰਹੀ ਸੀ, ਉਦੋਂ ਤੋਂ ਹੀ ਰੋਟੀਆਂ ਬਣਾਉਣ ਵਿੱਚ ਕਾਫੀ ਦਿੱਕਤ ਆ ਰਹੀ ਸੀ ਕਿਉਂਕਿ ਗਰਮੀ ਕਾਰਨ ਇੰਨੀਆਂ ਲੋਕਾਂ ਲਈ ਰੋਟੀਆਂ ਬਣਾਉਣੀਆਂ ਸੰਭਵ ਨਹੀਂ ਸਨ। ਇਸ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਮਸ਼ੀਨ ਨੂੰ  ਲਗਾਇਆ ਗਿਆ ਹੈ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਲੈਕਚਰਾਰ ਵਰਿੰਦਰ ਕਟਾਰੀਆ ਨੇ ਨਿਭਾਈ। 

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ