ਪੰਜਾਬ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ

RS. 258 CRORE ALLOCATION
RS. 258 CRORE ALLOCATION

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਧੰਨਵਾਦ; ਕਿਹਾ, ਅਲਾਟ ਕੀਤੀ ਰਾਸ਼ੀ ਵਿਭਾਗ ਦੀਆਂ ਵੱਖ-ਵੱਖ ਵਾਤਾਵਰਣ ਪੱਖੀ ਪਹਿਲਕਦਮੀਆਂ ਨੂੰ ਕਰੇਗੀ ਉਤਸ਼ਾਹਤ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰਿਆਵਲ ਅਧੀਨ ਰਕਬੇ ਵਿੱਚ ਵਾਧਾ ਕਰਨ ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਸਬੰਧੀ ਜੰਗਲਾਤ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਹੁਲਾਰਾ ਦੇਣ ਲਈ ਉਪਰੋਕਤ ਬਜਟੀ ਉਪਬੰਧ ਸਹਾਈ ਸਿੱਧ ਹੋਵੇਗਾ।
ਰਾਖ਼ਵੀਂ ਰੱਖੀ 258 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 196 ਕਰੋੜ ਰੁਪਏ ਪੰਜਾਬ ਕੰਪੇਨਸਟਰੀ ਫੋਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ (ਪਨਕੈਂਪਾ) ਲਈ ਅਲਾਟ ਕੀਤੇ ਗਏ ਹਨ ਜਦਕਿ 13 ਕਰੋੜ ਰੁਪਏ ਜੰਗਲੀ ਜੀਵ ਅਤੇ ਚਿੜੀਆਘਰ ਵਿਕਾਸ ਲਈ ਅਤੇ 31 ਕਰੋੜ ਰੁਪਏ ਗ੍ਰੀਨ ਪੰਜਾਬ ਮਿਸ਼ਨ ਲਈ ਅਲਾਟ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 50 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪੂਰਾ ਕਰਦਿਆਂ ਹੁਣ ਤੱਕ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਵਿੱਤੀ ਸਾਲ 2023-24 ਵਿੱਚ 1 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

Also Read : ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ; ਪਹਿਲੇ ਪੜਾਅ ਤਹਿਤ 15000 ਮਕਾਨਾਂ ਦਾ ਹੋਵੇਗਾ ਨਿਰਮਾਣ: ਅਮਨ ਅਰੋੜਾ

[wpadcenter_ad id='4448' align='none']