ਚੋਣ ਜ਼ਾਬਤਾ ਲੱਗਣ ਉਪਰੰਤ ਨਿਯਮਾਂ ਦੀ ਕੀਤੀ ਜਾਵੇ ਪਾਲਣਾ: ਧੀਮਾਨ

Date:

ਫਿਰੋਜ਼ਪੁਰ, 15 ਮਾਰਚ 2024.

        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਅਧੀਨ ਆਉਂਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ।

        ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੂਰੀ ਤਰਾਂ ਨਿਰਪੱਖ ਅਤੇ ਭੈਅ ਮੁਕਤ ਵਾਤਾਵਰਨ ਵਿਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ਤੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਸਾਰੇ ਏ.ਆਰ.ਓ. ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚੱਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਤਾਰ ਇਨ੍ਹਾਂ ਟੈਲੀਫੋਨਾਂ ਤੇ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਹਟਾਇਆ ਜਾਵੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸ਼ੇਖਰ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ,  ਐਸ.ਡੀ.ਐਮ. ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਐਸ.ਡੀ.ਐਮ. ਅਬੋਹਰ ਸ੍ਰੀ ਪਕੰਜ ਕੁਮਾਰ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ. ਮਲੋਟ ਸ੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਤੋਂ ਇਲਾਵਾ ਚੋਣਾਂ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।  

Share post:

Subscribe

spot_imgspot_img

Popular

More like this
Related