Friday, December 27, 2024

ਰੂਪਨਗਰ ‘ਚ ਖੱਡ ਵਿਚ ਡਿੱਗੀ ਕਾਰ, ਸਾਬਕਾ ਫੌਜੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ

Date:

Rupnagar Accident News

ਰੂਪਨਗਰ ਦੇ ਪਹਾੜੀ ਇਲਾਕੇ ਵਿਚ ਇੱਕ ਕਾਰ ਖੱਡ  ਵਿਟ ਡਿੱਗ ਗਈ। ਹਾਦਸੇ ਵਿਚ ਕਾਰ ਸਵਾਰ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ ‘ਚ ਸਵਾਰ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।

ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਕੀ ਹਰੀਪੁਰ ਦੇ ਇੰਚਾਰਜ ਏਐਸਆਈ ਸੋਹਣ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਇਹ ਹਾਦਸਾ ਰੂਪਨਗਰ-ਨੂਰਪੁਰ ਬੇਦੀ ਸੜਕ ਵੱਲ ਜਾਣ ਵਾਲੇ ਪਹਾੜੀ ਖੇਤਰ ਦੇ ਪਹਿਲੇ ਚੜ੍ਹਾਈ ਪੁਆਇੰਟ ‘ਤੇ ਵਾਪਰਿਆ।

ਚਸ਼ਮਦੀਦਾਂ ਮੁਤਾਬਕ ਅਚਾਨਕ ਇੱਕ ਕਾਰ ਖੱਡ ਵਿੱਚ ਪਲਟ ਗਈ। ਜ਼ਖ਼ਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ।

ਇਸ ਦੌਰਾਨ ਡਰਾਈਵਰ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮੀਆਂਪੁਰ ਜ਼ਿਲ੍ਹਾ ਰੂਪਨਗਰ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।

READ ALSO:ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ‘ਚ ਅਚਾਨਕ ਪਹੁੰਚੇ ਸਿਹਤ ਮੰਤਰੀ

ਇਸ ਦੇ ਨਾਲ ਹੀ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਹਸਪਤਾਲ ਭੇਜ ਦਿਤਾ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Rupnagar Accident News

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...