ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਦੇ ਮਿਸ਼ਨ ਤਹਿਤ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਕੂਲਾਂ ਵਿੱਚ ਆਪਣੇ ਅਖਤਿਆਰੀ ਕੋਟੇ ਵਿਚੋਂ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਚੈੱਕ ਵੰਡੇ । ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਵੜਿੰਗ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ […]

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਦੇ ਮਿਸ਼ਨ ਤਹਿਤ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਕੂਲਾਂ ਵਿੱਚ ਆਪਣੇ ਅਖਤਿਆਰੀ ਕੋਟੇ ਵਿਚੋਂ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਚੈੱਕ ਵੰਡੇ ।

ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਵੜਿੰਗ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਕੋਟਕਪੂਰਾ 50000 ਰੁਪਏ, ਸਰਕਾਰੀ ਪ੍ਰਾਇਮਰੀ ਵਾਰਡ ਨੰਬਰ 11 ਕੋਟਕਪੂਰਾ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅੱਪਗ੍ਰੇਡ ਕੋਠੇ ਵੜਿੰਗ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 4 ਕੋਟਕਪੂਰਾ 50000 ਰੁਪਏ ਦੇ ਚੈੱਕ ਸਕੂਲਾਂ ਵਿੱਚ ਜਾ ਕੇ ਭੇਂਟ ਕੀਤੇ।

ਉਨ੍ਹਾਂ ਅਧਿਆਪਕਾਂ ਤੇ ਪਿੰਡ ਵਾਸੀਆਂ ਦੇ ਨਾਲ ਸਕੂਲ ਦੇ ਬਕਾਇਆ ਕੰਮਾਂ ਸੰਬੰਧੀ ਵਿਚਾਰ ਚਰਚਾ ਕੀਤੀ ਤੇ ਇਸ ਗੱਲਬਾਤ ਦੌਰਾਨ ਸਿੱਖਿਆ ਦੇ ਮਿਆਰੀ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਪਿੰਡ ਵਾਸੀਆਂ ਤੋਂ ਬਹੁਤ ਵਧੀਆ ਸੁਝਾਅ ਪ੍ਰਾਪਤ ਵੀ ਕੀਤੇ।। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸਮੁੱਚੇ ਦੇਸ਼ ਦੇ ਵਿੱਚੋਂ ਬਿਹਤਰ ਤੇ ਆਧੁਨਿਕ ਤੇ ਗੁਣਵਤਾ ਭਰਪੂਰ ਕਰਨ ਲਈ ਹਰ ਇੱਕ ਸੰਭਵ ਕੌਸ਼ਿਸ਼ ਕੀਤੀ ਜਾਵੇਗੀ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਹਰ ਇੱਕ ਸਕੂਲ ਨੂੰ ਹਰ ਤਰ੍ਹਾਂ ਸਹੂਲਤ ਪੱਖ ਤੋਂ ਕੋਈ ਘਾਟ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਜਸਵੀਰ ਸਿੰਘ ਜੱਸਾ, ਮਨਦੀਪ ਸਿੰਘ ਮਿੰਟੂ ਗਿੱਲ, ਗੈਰੀ ਵੜਿੰਗ, ਰਾਜਾ ਵੜਿੰਗ, ਜਗਜੀਤ ਸਿੰਘ ਸੁਪਰਡੈਂਟ, ਮਾਸਟਰ ਪਰਮਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਹਿਬਾਨ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ