KL ਰਾਹੁਲ ਨੇ ਛੱਕਾ ਲਗਾ ਕੇ ਪੂਰਾ ਕੀਤਾ ਸੈਂਚੁਰੀਅਨ ‘ਚ ਆਪਣਾ ਸੈਂਕੜਾ, ਬਣਾਇਆ ਵਿਸ਼ਵ ਰਿਕਾਰਡ…

Date:

SA vs IND

ਭਾਰਤੀ ਟੀਮ ਦੇ ਬੱਲੇਬਾਜ਼ ਕੇਐੱਲ ਰਾਹੁਲ ਨੇ ਬਾਕਸਿੰਗ ਡੇ ਟੈਸਟ ਦੇ ਦੂਜੇ ਦਿਨ ਬੁੱਧਵਾਰ ਨੂੰ ਸੈਂਚੁਰੀਅਨ ‘ਚ ਦੱਖਣੀ ਅਫਰੀਕਾ ਖਿਲਾਫ ਟੈਸਟ ਸੈਂਕੜਾ ਲਗਾਇਆ, ਜਿਸ ਨੂੰ ਇਤਿਹਾਸ ਵੀ ਯਾਦ ਰੱਖੇਗਾ। ਰਾਹੁਲ ਨੇ 133 ਗੇਂਦਾਂ ਵਿੱਚ 14 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ ਆਪਣਾ ਸੈਂਕੜਾ ਪੂਰਾ ਕੀਤਾ।

ਰਾਹੁਲ ਦੀ ਇਸ ਪਾਰੀ ਦੀ ਕਾਫੀ ਤਾਰੀਫ ਕੀਤੀ ਜਾ ਰਹੀ ਹੈ। ਅਜਿਹਾ ਇਸ ਲਈ ਕਿਉਂਕਿ ਭਾਰਤੀ ਟੀਮ ਕਾਫੀ ਦਬਾਅ ‘ਚ ਸੀ ਅਤੇ ਰਾਹੁਲ ਨੇ ਇਕ ਸਿਰੇ ‘ਤੇ ਪ੍ਰੋਟੀਜ਼ ਗੇਂਦਬਾਜ਼ਾਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਟੀਮ ਨੂੰ ਸਨਮਾਨਜਨਕ ਸਕੋਰ ‘ਤੇ ਪਹੁੰਚਾਇਆ। ਕੇਐੱਲ ਰਾਹੁਲ ਮੱਧਕ੍ਰਮ ‘ਚ ਬੱਲੇਬਾਜ਼ੀ ਕਰਨ ਆਏ ਅਤੇ ਦੂਜੇ ਸਿਰੇ ਤੋਂ ਲਗਾਤਾਰ ਵਿਕਟਾਂ ਡਿੱਗਦੀਆਂ ਰਹੀਆਂ।

ਕੇਐਲ ਰਾਹੁਲ ਨੇ ਆਪਣੀ ਇਕਾਗਰਤਾ ਤੇ ਆਤਮਵਿਸ਼ਵਾਸ ਨੂੰ ਟੁੱਟਣ ਨਹੀਂ ਦਿੱਤਾ ਅਤੇ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ। ਰਾਹੁਲ ਨੇ ਕਈ ਰਿਕਾਰਡ ਆਪਣੇ ਨਾਂ ਕੀਤੇ। ਆਓ ਤੁਹਾਨੂੰ ਦੱਸਦੇ ਹਾਂ ਕਿ ਰਾਹੁਲ ਕਿਹੜੀਆਂ ਉਚਾਈਆਂ ‘ਤੇ ਪਹੁੰਚੇ ਹਨ।

ਰਾਹੁਲ ਦਾ ਵਿਸ਼ਵ ਰਿਕਾਰਡ

ਕੇਐੱਲ ਰਾਹੁਲ ਸੈਂਚੁਰੀਅਨ ‘ਚ ਦੋ ਸੈਂਕੜੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਇਸ ਦੇ ਨਾਲ ਹੀ ਰਾਹੁਲ ਸੈਂਚੁਰੀਅਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਮਹਿਮਾਨ ਬੱਲੇਬਾਜ਼ ਵੀ ਬਣ ਗਏ ਹਨ। ਰਾਹੁਲ ਆਊਟ ਹੋਣ ਵਾਲੇ ਆਖਰੀ ਬੱਲੇਬਾਜ਼ ਸਨ। ਉਸ ਨੇ 137 ਗੇਂਦਾਂ ਵਿੱਚ 14 ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ 101 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ:26 ਜਨਵਰੀ ਦੀ ਪਰੇਡ ‘ਚੋਂ ਪੰਜਾਬ ਨੂੰ ਬਾਹਰ ਕਰਨ ‘ਤੇ CM ਮਾਨ ਦੇ ਕੇਂਦਰ ਨੂੰ ਤਿੱਖੇ ਸਵਾਲ

ਕੇਐਲ ਰਾਹੁਲ ਅੰਤਰਰਾਸ਼ਟਰੀ ਮੈਚਾਂ ਵਿੱਚ ਸੈਂਕੜਾ ਲਗਾਉਣ ਵਾਲੇ ਭਾਰਤ ਦੇ ਦੂਜੇ ਵਿਕਟਕੀਪਰ ਬੱਲੇਬਾਜ਼ ਬਣ ਗਏ ਹਨ। ਰਾਹੁਲ ਤੋਂ ਪਹਿਲਾਂ ਰਿਸ਼ਭ ਪੰਤ ਨੇ ਇਹ ਕਾਰਨਾਮਾ ਕੀਤਾ ਸੀ। ਤੁਹਾਨੂੰ ਯਾਦ ਕਰਾ ਦੇਈਏ ਕਿ ਰਾਹੁਲ ਨੇ ਗੇਰਾਲਡ ਕੋਏਟਜ਼ੀ ਦੁਆਰਾ ਸੁੱਟੀ ਪਾਰੀ ਦੇ 66ਵੇਂ ਓਵਰ ਦੀ ਆਖਰੀ ਗੇਂਦ ‘ਤੇ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ। ਰਾਹੁਲ ਦੀ ਪਾਰੀ ਦੀ ਬਦੌਲਤ ਭਾਰਤ ਦੀ ਪਹਿਲੀ ਪਾਰੀ 67.4 ਓਵਰਾਂ ‘ਚ 245 ਦੌੜਾਂ ‘ਤੇ ਆਲ ਆਊਟ ਹੋ ਗਈ।

SA vs IND

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...